Home » ਸਰਕਾਰੀ ਹਾਈ ਸਕੂਲ ਬਦਰਾ ਦਾ ਨਤੀਜਾ ਸ਼ਾਨਦਾਰ ਰਿਹਾ

ਸਰਕਾਰੀ ਹਾਈ ਸਕੂਲ ਬਦਰਾ ਦਾ ਨਤੀਜਾ ਸ਼ਾਨਦਾਰ ਰਿਹਾ

by Rakha Prabh
34 views

ਬਰਨਾਲਾ, 29 ਮਈ

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ  ਵਿੱਚ ਸਰਕਾਰੀ ਹਾਈ ਸਕੂਲ ਬਦਰਾ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਨਤੀਜੇ ਵਿੱਚੋਂ ਕੁਲਵਿੰਦਰ ਕੌਰ ਪੁੱਤਰੀ ਸੁਖਪਾਲ ਸਿੰਘ ਨੇ ਪਹਿਲਾ, ਸੁਖਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਨੇ ਦੂਸਰਾ, ਸਨਦੀਪ ਕੌਰ ਪੁੱਤਰੀ ਬੂਟਾ ਸਿੰਘ ਨੇ ਤੀਸਰਾ ਅਤੇ ਅਮਨਦੀਪ ਕੌਰ ਪੁੱਤਰੀ ਭੋਲਾ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਹਾਸਲ ਕਰਕੇ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਪਹਿਲਾ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਵੀ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਸੀ। ਸਕੂਲ ਮੁਖੀ ਗੁਰਜੀਤ ਕੌਰ ਨੇ ਵਧੀਆ ਨਤੀਜੇ ਲਈ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਸ ਸਕੂਲ ਦਾ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਅਧਿਆਪਕ ਪ੍ਰਗਟ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਗੁਰਪਿੰਦਰ ਸਿੰਘ, ਕੁਲਵਿੰਦਰ ਸਿੰਘ, ਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਫੋਟੋ ਕੈਪਸ਼ਨ : ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਮੋਹਰੀ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀ।

Related Articles

Leave a Comment