Home » ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਦੇ ਘਿਰਾਓ ਦਾ ਐਲਾਨ

by Rakha Prabh
52 views

ਸੰਗਰੂਰ, 29 ਮਈ, 2023:

ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਆਪ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਅਤੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਸੇਖਾ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਆਪਣੀਆਂ ਜਾਇਜ਼ ਮੰਗਾਂ ਮਾਸਟਰ ਕੇਡਰ ਦੀ ਵੱਡੀ ਗਿਣਤੀ ਵਿੱਚ ਨਵੀਂ ਭਰਤੀ, ਮਾਸਟਰ ਕੇਡਰ ਲਈ ਲਈ ਬੀ.ਏ ਵਿੱਚੋਂ 55% ਦੀ ਨਜਾਇਜ਼ ਸ਼ਰਤ ਮੁੱਢੋਂ ਖ਼ਤਮ ਕਰਨ, ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕਰਨ ਅਤੇ ਲੈਕਚਰਾਰ ਕੇਡਰ ਦੀਆਂ ਬਾਕੀ ਰਹਿੰਦੇ ਵਿਸ਼ਿਆਂ ਦੀਆਂ ਪੋਸਟਾਂ ਆਦਿ ਸੰਬੰਧੀ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ, ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ‌ ਆਦਮੀ ਪਾਰਟੀ ਦੀ ਸਰਕਾਰ ਜੋ ਕਿ ਸਿੱਖਿਆਂ ਢਾਂਚੇ ਵਿੱਚ ਸੁਧਾਰਾਂ ਦੀਆਂ ਗੱਲਾਂ ਕਰਕੇ ਸੱਤਾ ਵਿੱਚ ਆਈ ਸੀ ਉਹ ਹੁਣ ਉਹਨਾਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਭੱਜ ਰਹੀ ਹੈ।
ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੇ ਪੱਧਰ ਤੇ ਘਾਟ ਹੈ ਤੇ ਜਿਸ ਕਰਕੇ ਵੱਡੀ ਗਿਣਤੀ ਵਿੱਚ ਬੱਚੇ ਫੇਲ ਹੋ ਰਹੇ ਨੇ ਪਰ ਸਿੱਖਿਆਂ ਮੰਤਰੀ ਹਰਜੋਤ ਬੈਂਸ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਉਹਨਾਂ ਦੀ ਜੱਥੇਬੰਦੀ ਦੀਆਂ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਵਾਰ ਉਹਨਾਂ ਵੱਲੋਂ ਸਿਰਫ ਲਾਰਾ ਹੀ ਲਾਇਆ ਜਾਂਦਾ ਹੈ ਤੇ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਉਨ੍ਹਾਂ ਦੇ ਸਾਥੀ ਵੱਡੀ ਗਿਣਤੀ ਵਿੱਚ ਉਵਰਏਜ ਹੋ ਰਹੇ ਨੇ ਤੇ ਉਹਨਾਂ ਦੀਆਂ ਡਿਗਰੀਆਂ ਰੱਦੀ ਹੋ ਰਹੀਆਂ ਨੇ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਸੰਬੰਧੀ ਲਗਾਤਾਰ ਕੀਤੀ ਜਾਂ ਰਹੀ ਅਣਦੇਖੀ ਕਰਕੇ ਉਹਨਾਂ ਦੀ ਜੱਥੇਬੰਦੀ ਵਿੱਚ ਪੰਜਾਬ ਸਰਕਾਰ ਪ੍ਰਤੀ ਪੂਰਨ ਤੌਰ ਤੇ ਰੋਸ ਹੈ, ਜਿਸ ਕਰਕੇ ਉਹਨਾਂ ਨੇ 4 ਜੂਨ ਨੂੰ ਆਨੰਦਪੁਰ ਸਾਹਿਬ ਵਿਖੇ ਸਿੱਖਿਆਂ ਮੰਤਰੀ ਹਰਜੋਤ ਬੈਂਸ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਆਨੰਦਪੁਰ ਸਾਹਿਬ ਵਿਖੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Related Articles

Leave a Comment