ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ / ਸੁਖਦੇਵ ਮੋਨੂੰ ) ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਗੋਲੀਆਂ ਮਾਰਕੇ ਕਤਲ ਕੀਤੇ ਗੈਂਗਸਟਰ ਜਰਨੈਲ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇਂ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪੂਰੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ ਤੇ ਘਟਨਾ ਵਿੱਚ ਬੰਬੀਹਾ ਗੈਂਗ ਦੇ 10 ਮੁਲਜ਼ਮਾਂ/ਸ਼ੂਟਰਾਂ ਦੀ ਭੂਮਿਕਾ ਸਾਹਮਣੇਂ ਆਈ ਹੈ ਤੇ ਉਹਨਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਪਰਾਧੀਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਤੋਂ ਵਚਨਬੱਧ ਹੈ।
ਦੱਸ ਦੇਈਏ ਕਿ 6 ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਗੈਂਗਸਟਰ ਜਰਨੈਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿੰਡ ਸਠਿਆਲਾ ਵਿੱਚ ਸਵਿਫ਼ਟ ਕਾਰ ਵਿੱਚ ਸਵਾਰ ਹੋ ਕੇ ਆਏ 4 ਨਕਾਬਪੋਸ਼ ਬਦਮਾਸ਼ਾਂ ਨੇ ਗੈਂਗਸਟਰ ਜਰਨੈਲ ਸਿੰਘ ਨੂੰ ਉਸ ਸਮੇਂ ਗੋਲੀਆਂ ਮਾਰੀਆਂ ਜਦੋਂ ਉਹ ਪਿੰਡ ਵਿੱਚ ਆਟਾ ਚੱਕੀ ਤੇ ਸਰ੍ਹੋਂ ਵਿੱਚੋਂ ਤੇਲ ਕੱਢਵਾਂ ਰਿਹਾ ਸੀ ਤੇ ਲੱਗਭਗ ਉਸ ਦੇ 24 ਗੋਲੀਆਂ ਮਾਰੀਆਂ ਗਈਆਂ। ਇਸ ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇਂ ਆਈ ਸੀ, ਜਿਵੇਂ ਹੀ ਨਕਾਬਪੋਸ਼ ਬਦਮਾਸ਼ ਦੁਕਾਨ ਦੇ ਬਾਹਰ ਪਹੁੰਚੇ, ਜਰਨੈਲ ਸਿੰਘ ਉਨ੍ਹਾਂ ਨੂੰ ਦੇਖ ਕੇ ਚੱਕੀ ਵੱਲ ਅੰਦਰ ਨੂੰ ਭੱਜਣ ਲੱਗਾ ਤਾਂ 4 ਨਕਾਬਪੋਸ਼ ਬਦਮਾਸ਼ਾਂ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ।
ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਸੀ ਕਿ ਗੈਂਗਸਟਰ ਜਰਨੈਲ ਸਿੰਘ ‘ਤੇ ਲਗਭਗ 24 ਰਾਊਂਡ ਫਾਇਰ ਕੀਤੇ ਗਏ। ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮੁਲਜ਼ਮਾਂ ਨੇ ਉਦੋਂ ਤੱਕ ਗੋਲੀਆਂ ਚਲਾਉਣੀਆਂ ਬੰਦ ਨਹੀਂ ਕੀਤੀਆਂ ਸੀ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ। ਅਗਲੇ ਹੀ ਦਿਨ ਬੰਬੀਹਾ ਗਰੁੱਪ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲਈ ਸੀ