ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ) ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਵ ਪਬਲਿਕ ਹਾਈ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਮਿਸਾਲੀ ਅੰਕ ਪ੍ਰਾਪਤ ਕਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਗਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਜਸਕਰਨ ਸਿੰਘ ਨੇ 96.1%, ਕੋਮਲਪ੍ਰੀਤ ਕੌਰ ਨੇ 95.5%, ਅਨਮੋਲ ਪ੍ਰੀਤ ਕੌਰ ਨੇ 95%, ਪਿਊਸ਼ ਨੇ 94.7%, ਗੁਰਨੂਰ ਪ੍ਰੀਤ ਕੌਰ ਨੇ 92.3%, ਕ੍ਰਿਤਿਕਾ ਨੇ 92.3%, ਆਂਚਲ ਨੇ 90.4%ਅਤੇ ਗੁਰਬਾਣੀ ਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ਵਿੱਚ ਨਾਮ ਦਰਜ ਕਰਵਾਇਆ ਹੈ। ਸਕੂਲ ਪੁੱਜੇ ਸਮੁੱਚੇ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਦੇ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕਰਦਿਆਂ ਵਧਾਈ ਤੇ ਸ਼ੁਭ ਇੱਛਾਵਾਂ ਦਿੰਦਿਆਂ ਮੂੰਹ ਮਿੱਠਾ ਕਰਵਾਇਆ। ਪ੍ਰਿੰਸੀਪਲ ਜਗਜੀਤ ਸਿੰਘ ਨੇ ਦੱਸਿਆ ਕਿ ਹੁਣ ਇਹ ਵਿਦਿਆਰਥੀ ਵੱਖ-ਵੱਖ ਸਟਰੀਮਾਂ ਦੇ ਵਿੱਚ ਦਾਖਲਾ ਲੈ ਕੇ ਅਗਲੇਰੀ ਪੜ੍ਹਾਈ ਪੂਰੀ ਕਰਨਗੇ। ਇਸ ਮੌਕੇ ਇੰਚਾਰਜ ਰਮਨਦੀਪ ਕੌਰ, ਮੋਨਿਕਾ, ਰਮਿੰਦਰ ਕੌਰ, ਦਿਨੇਸ਼ ਕੁਮਾਰ, ਕਮਲਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਾਪੇ ਤੇ ਵਿਦਿਆਰਥੀ ਹਾਜ਼ਰ ਸਨ