Home » ਜੰਡਿਆਲਾ ਗੁਰੂ: ਵਿਦਿਆਰਥੀਆਂ ’ਤੇ ਕੀਤਾ ਨਿਵੇਸ਼ ਵਿਅਰਥ ਨਹੀਂ ਜਾਂਦਾ: ਈਟੀਓ

ਜੰਡਿਆਲਾ ਗੁਰੂ: ਵਿਦਿਆਰਥੀਆਂ ’ਤੇ ਕੀਤਾ ਨਿਵੇਸ਼ ਵਿਅਰਥ ਨਹੀਂ ਜਾਂਦਾ: ਈਟੀਓ

by Rakha Prabh
13 views

ਜੰਡਿਆਲਾ ਗੁਰੂ, 31 ਮਈ

You Might Be Interested In

ਇਥੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਦੇ 10ਵੀਂ ਤੇ 12ਵੀਂ ਦੇ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਸਮਾਗਮ ਵਿਚ 40 ਤੋਂ ਵੱਧ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣਾ ਹੈ। ਪਿਛਲੇ ਸਾਲ ਦੇ ਨਤੀਜੇ ਯਾਦ ਕਰਦੇ ਕਿਹਾ ਕਿ ਜਦੋਂ ਪਿਛਲੇ ਸਾਲ ਸਰਕਾਰ ਬਣੀ ਤਾਂ ਉਹ ਉਸ ਵਕਤ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੋਲੋਂ ਜੰਡਿਆਲਾ ਗੁਰੂ ਹਲਕੇ ਦੇ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਦੇ ਨਾਮ ਮੰਗੇ ਤਾਂ ਪਤਾ ਲੱਗਾ ਕਿ ਅਜਿਹਾ ਇਕ ਵੀ ਬੱਚਾ ਨਹੀਂ ਹੈ। ਇਸ ਕਮਜ਼ੋਰੀ ਨੂੰ ਦੂਰ ਕਰਨ ਲਈ ਆਪਣੇ ਹਲਕੇ ਦੇ ਹਰੇਕ ਸਕੂਲ ਦਾ ਦੌਰਾ ਕੀਤਾ, ਬੱਚਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਕੂਲਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ, ਜਿਸ ਦਾ ਸਿੱਟਾ ਹੈ ਕਿ ਅੱਜ ਸਾਡੇ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਮੰਤਰੀ ਨੇ ਕਿਹਾ ਵਿਦਿਆਰਥੀਆਂ ਉਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਉਨ੍ਹਾਂ ਦੀ ਸਰਕਾਰ ਇਸ ਸੱਚਾਈ ਨੂੰ ਸਮਝਦੇ ਹੋਏ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਿਰੰਤਰ ਉਪਰਾਲੇ ਕਰ ਰਹੀ ਹੈ। ਉਹ ਹਰੇਕ ਦੀਵਾਲੀ ਉਤੇ ਆਪਣੇ ਸਕੂਲ ਵਿਚ ਦੀਵੇ ਜਗਾ ਕੇ ਆਉਂਦੇ ਹਨ ਤੇ ਉਨ੍ਹਾਂ ਦਾ ਮੰਨਣਾ ਹੈ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਦਿਲ ਲਗਾ ਕੇ ਪੜ੍ਹਨ। ਜ਼ਿਲ੍ਹਾ ਪੁਲੀਸ ਅਧਿਕਾਰੀ ਸਤਿੰਦਰ ਸਿੰਘ ਨੇ ਇਸ ਮੌਕੇ ਬੱਚਿਆਂ ਨੂੰ ਮੁਬਾਰਕ ਦਿੰਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਐੱਸਡੀਐੰਮ ਸਿਮਰਦੀਪ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦੇ ਉਚੇਰੀ ਪੜ੍ਹਾਈ ਲਈ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਸੁਰੇਸ਼ ਕੁਮਾਰ, ਸੂਬੇਦਾਰ ਛਨਾਖ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਾਤਾ ਸੁਰਿੰਦਰ ਕੌਰ, ਸੁਹਿੰਦਰ ਕੌਰ, ਡੀਐੱਸਪੀ ਕੁਲਦੀਪ ਸਿੰਘ, ਡੀਐੱਸਪੀ ਸੱਚਾ ਸਿੰਘ, ਡੀਈਓ ਸੁਸ਼ੀਲ ਤੁਲੀ, ਡੀਈਓ ਰਾਜੇਸ਼, ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਬੰਡਾਲਾ ਦੀਪ ਇੰਦਰਪਾਲ ਸਿੰਘ, ਜਸਬੀਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Related Articles

Leave a Comment