ਪੰਜ ਸਾਲਾਂ ਚ ਮੁੱਖ ਮੰਤਰੀ ਸਾਹਿਬ ਪੰਜਾਬ ਦੀ ਨੁਹਾਰ ਬਦਲ ਦੇਣਗੇ:ਵਿੱਕੀ ਅਰੋੜਾ
ਅੰਮ੍ਰਿਤਸਰ (ਗੁਰਮੀਤ ਸਿੰਘ ਰਾਜਾ )ਨਿਗਮ ਦੀਆਂ ਆ ਰਹੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ਤੇ ਬਹੁਤ ਮਿਹਨਤ ਕੀਤੀ ਜਾ ਰਹੀ ਹੈ ਇਹਨਾ ਵਿਚਾਰਾ ਦਾ ਪ੍ਰਗਟਾਵਾ ਹਲਕਾ ਦੱਖਣੀ ਵਾਰਡ ਨੰਬਰ 40 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਸੀਟ ਦੇ ਦਾਅਵੇਦਾਰ ਵਿੱਕੀ ਅਰੋੜਾ ਏਸ਼ੀਅਨ ਬੇਕਰੀ ਵਾਲਿਆ ਨੇ ਪੱਤਰਕਾਰ ਮਿਲਣੀ ਦੌਰਾਨ ਕੀਤਾ ਓਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਰੇਕ ਵੋਟਰ ਨਾਲ ਮਿਲ ਕੇ ਉਹਨਾ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਕੀਤਾ ਜਾ ਰਿਹਾ ਹੈ ਵਿੱਕੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਵਾਸੀ ਬੇਹੱਦ ਖੁਸ਼ ਹਨ ਉਹਨਾ ਕਿਹਾ ਕਿ ਅੱਜ ਤੱਕ 70 ਸਾਲਾਂ ਵਿੱਚ ਜਿਹੜੇ ਵਿਕਾਸ ਦੇ ਕੰਮ ਨਹੀਂ ਹੋਏ ਸਨ ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਵਲੋ ਇੱਕ ਸਾਲ ਵਿੱਚ ਕਰ ਵਿਖਾਏ ਹਨ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਹਰੇਕ ਸਹਿਰ ਵਿੱਚ ਆਪਣਾ ਮੇਅਰ ਬਣਾਏਗੀ ਮੁੱਖ ਮੰਤਰੀ ਸਾਹਿਬ ਵਲੋ 5 ਸਾਲਾਂ ਵਿੱਚ ਪੰਜਾਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਵਿੱਕੀ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਵਿਕਾਸ ਲਈ ਮੁੱਖ ਮੰਤਰੀ ਸਾਹਿਬ ਕੋਈ ਕਮੀ ਨਹੀਂ ਆਉਣ ਦੇਣਗੇ ਓਹਨਾ ਦਾ ਮੁੱਖ ਮਕਸਦ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ।।