Home » ਕੈਨੇਡਾ: ਅਲਬਰਟਾ ਵਿਧਾਨ ਸਭਾ ਚੋਣਾਂ ’ਚ ਪੰਜਾਬੀਆਂ ਦੀ ਜਿੱਤ ਦਾ ਜਸ਼ਨ ਮਨਾ ਰਿਹਾ ਹੈ ਭਾਈਚਾਰਾ

ਕੈਨੇਡਾ: ਅਲਬਰਟਾ ਵਿਧਾਨ ਸਭਾ ਚੋਣਾਂ ’ਚ ਪੰਜਾਬੀਆਂ ਦੀ ਜਿੱਤ ਦਾ ਜਸ਼ਨ ਮਨਾ ਰਿਹਾ ਹੈ ਭਾਈਚਾਰਾ

by Rakha Prabh
75 views

ਅਲਬਰਟਾ, 1 ਜੂਨ

ਕੈਨੇਡਾ ਦੇ ਅਲਬਰਟਾ ਵਿੱਚ ਪੰਜਾਬੀ ਭਾਈਚਾਰਾ ਹਾਲ ਹੀ ਵਿੱਚ ਹੋਈਆਂ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਚਾਰ ਪੰਜਾਬੀ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਮਨਾ ਰਿਹਾ ਹੈ। ਕੈਲਗਰੀ ਅਤੇ ਐਡਮਿੰਟਨ ਵਿੱਚ ਕੁੱਲ 15 ਪੰਜਾਬੀ ਉਮੀਦਵਾਰਾਂ ਨੇ ਚੋਣ ਲੜੀ ਸੀ। ਯੂਨਾਈਟਿਡ ਕੰਜ਼ਰਵੇਟਿਵ ਪਾਰਟੀ (ਯੂਸੀਪੀ) ਦੇ ਮੌਜੂਦਾ ਕੈਬਨਿਟ ਮੰਤਰੀ ਰਾਜਨ ਸਾਹਨੀ ਨੇ ਕੈਲਗਰੀ ਨਾਰਥ ਵੈਸਟ ਵਿੱਚ ਨਿਊ ਡੈਮੋਕਰੇਟਿਕ ਪਾਰਟੀ (ਐੱਨਡੀਪੀ) ਦੇ ਮਾਈਕਲ ਲਿਸਬੋਆ-ਸਮਿਥ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਜਸਵੀਰ ਦਿਓਲ, ਮੌਜੂਦਾ ਐੱਨਡੀਪੀ ਵਿਧਾਇਕ, ਐਡਮਿੰਟਨ ਮੀਡੋਜ਼ ਤੋਂ ਮੁੜ ਚੁਣੇ ਗਏ ਹਨ। ਦਿਓਲ ਨੇ ਯੂਸੀਪੀ ਦੇ ਅੰਮ੍ਰਿਤਪਾਲ ਸਿੰਘ ਮਠਾੜੂ ਵਿਰੁੱਧ ਜਿੱਤ ਦਰਜ ਕੀਤੀ। ਐੱਨਡੀਪੀ ਦੀ ਨੁਮਾਇੰਦਗੀ ਕਰ ਰਹੇ ਪਰਮੀਤ ਸਿੰਘ ਬੋਪੋਰਾਏ ਨੇ ਕੈਲਗਰੀ ਫਾਲਕਨਰਿਜ਼ ਤੋਂ ਯੂਸੀਪੀ ਦੇ ਦਵਿੰਦਰ ਤੂਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਕੈਲਗਰੀ ਨਾਰਥ ਈਸਟ ਵਿੱਚ ਐੱਨਡੀਪੀ ਦੇ ਗੁਰਿੰਦਰ ਬਰਾੜ ਨੇ ਯੂਸੀਪੀ ਦੇ ਇੰਦਰ ਗਰੇਵਾਲ ਨੂੰ ਹਰਾ ਕੇ ਜਿੱਤ ਹਾਸਲ ਕੀਤੀ।

Related Articles

Leave a Comment