ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ 150 ਗ੍ਰਾਮ ਹੈਰੋਇਨ ਅਤੇ 140 ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਗ੍ਰਿਫਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ਵੱਖ-ਵੱਖ ਮੁਕੱਦਮੇ ਦਰਜ਼ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਸਬ ਇੰਸਪੈਕਟਰ ਵਿਨੋਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਕੈਸੋ ਅਪਰੇਸ਼ਨ ਦੀਆਂ ਦਿੱਤੀਆਂ ਗਈਆਂ ਹਦਾਇਤਾਂ ਤਹਿਤ ਐਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਏਐਸਆਈ ਬਿੱਕਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਵੱਖ-ਵੱਖ ਘਰਾਂ ਦੀ ਤਲਾਸ਼ੀ ਦੌਰਾਨ ਡੀ.ਐਸ.ਪੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਦੀ ਹਾਜ਼ਰੀ ਵਿੱਚ ਪਿੰਡ ਰੂੜੀਵਾਲਾ ਵਿਖੇ ਇੱਕ ਘਰ ਦੀ ਤਲਾਸ਼ੀ ਦੌਰਾਨ ਰਾਜਬੀਰ ਸਿੰਘ ਉਰਫ ਰਾਜਾ ਪੁੱਤਰ ਮੂਲਾ ਸਿੰਘ ਵਾਸੀ ਰੂੜੀਵਾਲਾ ਦੇ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਐਸ.ਐਚ.ਓ ਵਿਨੋਦ ਸ਼ਰਮਾ ਨੇ ਅੱਗੇ ਦੱਸਿਆ ਕਿ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਗਈ ਚੈਕਿੰਗ ਦੌਰਾਨ ਪਿੰਡ ਰੱਤੋਕੇ ਵਿਖੇ ਸੰਧੂ ਮੈਡੀਕਲ ਸਟੋਰ ਤੋਂ 140 ਨਸ਼ੀਲੀਆਂ ਗੋਲੀਆਂ ਐਲਪਰਾਜੋਲਿਮ ਬਰਾਮਦ ਕਰਕੇ ਜਸਪਾਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰੱਤੋਕੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਦੋਵਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਤਫਤੀਸ਼ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ