ਫਗਵਾੜਾ 1 ਜੂਨ (ਸ਼ਿਵ ਕੋੜਾ) ਫਗਵਾੜਾ ਦੇ ਸ਼ਹਿਰੀ ਵਿਕਾਸ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਰੀਬ 20 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਚੀਫ ਇੰਜਨੀਅਰ (ਨਗਰ ਨਿਗਮ) ਵੱਲੋਂ ਕਾਰਪੋਰੇਸ਼ਨ ਫਗਵਾੜਾ ਨੂੰ ਪੱਤਰ ਜਾਰੀ ਕਰਕੇ ਸ਼ਹਿਰ ਦੇ ਲੋੜੀਂਦੇ ਵਿਕਾਸ ਕਾਰਜਾਂ ਲਈ 19 ਕਰੋੜ 97 ਲੱਖ 59 ਹਜ਼ਾਰ ਰੁਪਏ ਦੀਆਂ ਤਜਵੀਜ਼ਾਂ ਮੰਗੀਆਂ ਗਈਆਂ ਹਨ। ਮਾਨ ਨੇ ਕਿਹਾ ਕਿ ਜਲਦੀ ਹੀ ਇਹ ਰਾਸ਼ੀ ਫਗਵਾੜਾ ਦੇ ਵਿਕਾਸ ਲਈ ਅਲਾਟ ਕਰ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਉਹ ਸ਼ਹਿਰ ਦੀ ਨੁਹਾਰ ਬਦਲਣ ਲਈ ਨਿਗਮ ਅਤੇ ਹੋਰ ਸਹਿਯੋਗੀ ਵਿਭਾਗਾਂ ਦੇ ਸਹਿਯੋਗ ਨਾਲ ਪਹਿਲ ਦੇ ਆਧਾਰ ’ਤੇ ਕੰਮ ਕਰਵਾਉਣਗੇ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਸਬੰਧਤ ਮੰਤਰੀ ਅਤੇ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗਰਾਂਟ ਮਨਜ਼ੂਰ ਕਰਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਫਗਵਾੜਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਇਸ ਵੀਹ ਕਰੋੜ ਰੁਪਏ ਤੋਂ ਇਲਾਵਾ ਜੋ ਵਾਧੂ ਗਰਾਂਟ ਦੀ ਲੋੜ ਹੋਵੇਗੀ, ਉਸ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ‘ਆਪ’ ਵਰਕਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਿਗਮ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ, ਇਸ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਦੇ ਹੋਏ ਹਰ ਵਾਰਡ ’ਚ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਫਗਵਾੜਾ ਲਈ ਵੀਹ ਕਰੋੜ ਰੁਪਏ ਦੀ ਮਨਜ਼ੂਰ ਹੋਈ ਗ੍ਰਾਂਟ ਦੀ ਜਾਣਕਾਰੀ ਵੀ ਸ਼ਹਿਰ ਦੇ ਹਰ ਵਸਨੀਕ ਨੂੰ ਦਿੱਤੀ ਜਾਵੇ ਤਾਂ ਜੋ ਫਗਵਾੜਾ ਦੇ ਹਿੱਤ ‘ਚ ਸ਼ਹਿਰ ਦੇ ਹਰੇਕ ਨਾਗਰਿਕ ਨੂੰ ‘ਆਪ’ ਪਾਰਟੀ ਨਾਲ ਜੋੜਿਆ ਜਾ ਸਕੇ
ਸਥਾਨਕ ਸਰਕਾਰਾਂ ਵਿਭਾਗ ਨੇ ਫਗਵਾੜਾ ਦੇ ਵਿਕਾਸ ਕਾਰਜਾਂ ਲਈ 20 ਕਰੋੜ ਦੀ ਗ੍ਰਾਂਟ ਕੀਤੀ ਮਨਜ਼ੂਰ : ਮਾਨ
previous post