ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ) ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਹਨ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਦੇ ਬੋਰਡ ਨਤੀਜਿਆਂ ਵਿੱਚ ਸ਼ਾਨਦਾਰ ਅੰਕ ਲੈ ਕੇ ਵਿਦਿਆਰਥੀਆਂ ਵੱਲੋਂ ਪਿੰਗਲਵਾੜਾ ਸੰਸਥਾ, ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਦੀ ਖੁਸ਼ੀ ਵਿੱਚ ਮਾਤਾ ਮਹਿਤਾਬ ਕੌਰ ਹਾਲ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਜੇਤੂ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਮੈਡਮ ਸੁਹਿੰਦਰ ਕੌਰ ਸੁਪਤਨੀ ਹਰਭਜਨ ਸਿੰਘ ਕੈਬਨਿਟ ਮੰਤਰੀ ਪੰਜਾਬ ਅਤੇ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਐੱਮ.ਐੱਲ.ਏ. ਉੱਚੇਚੇ ਤੌਰ ‘ਤੇ ਪੁੱਜੇ। ਬੱਚਿਆਂ ਨੂੰ ਵਧਾਈ ਦਿੰਦੇ ਹੋਏ ਮੈਡਮ ਸੁਹਿੰਦਰ ਕੌਰ ਨੇ ਕਿਹਾ ਕਿ ਅਧਿਆਪਕ ਅਜਿਹੀ ਸ਼ਖਸੀਅਤ ਹੈ ਜੋ ਬੱਚੇ ਅੰਦਰ ਛਿਪੇ ਗੁਣਾਂ ਨੂੰ ਸਾਹਮਣੇ ਲਿਆਉਂਦਾ ਹੈ। ਡਾ: ਕੁੰਵਰ ਵਿਜੈ ਪ੍ਰਤਾਪ ਨੇ ਸ਼ਾਨਦਾਰ ਨਤੀਜਿਆਂ ਦੀ ਖੁਸ਼ੀ ਵਿੱਚ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤੁਹਾਡੀ ਸੱਚੇ ਮਨ ਨਾਲ ਕੀਤੀ ਮਿਹਨਤ ਤਹਾਨੂੰ ਜ਼ਿੰਦਗੀ ਦੀਆਂ ਬੁਲੰਦੀਆਂ ਤੱਕ ਪਹੁੰਚਾਏਗੀ। ਡਾ: ਇੰਦਰਜੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ 12ਵੀਂ ਜਮਾਤ ਵਿੱਚ 90% ਤੋਂ ਵੱਧ 18 ਬੱਚਿਆਂ ਨੇ ਅੰਕ ਪ੍ਰਾਪਤ ਕੀਤੇ ਹਨ।
ਇਸੇ ਤਰ੍ਹਾਂ ਮੈਟ੍ਰਿਕ ਕਲਾਸ ਦੇ ਨਤੀਜਿਆਂ ਵਿੱਚ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੈਟ੍ਰਿਕ ਕਲਾਸ ਵਿੱਚ 90% ਤੋਂ ਵੱਧ 23 ਬੱਚਿਆਂ ਨੇ ਅੰਕ ਪ੍ਰਾਪਤ ਕੀਤੇ ਹਨ ਜੋ ਕਿ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਰਾਜਬੀਰ ਸਿੰਘ, ਟਰੱਸਟੀ ਮੈਂਬਰ ਪਿੰਗਲਵਾੜਾ ਨੇ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਸ਼ਾਨਦਾਰ ਨਤੀੇਜਿਆਂ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮੱਲ੍ਹਾਂ ਮਾਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਂਡਮ ਨਰੇਸ਼ ਕਾਲੀਆ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ, ਮੁਖਤਾਰ ਸਿੰਘ ਗੁਰਾਇਆ, ਡਾ: ਤੇਜਪਾਲ, ਬਖਸ਼ੀਸ਼ ਸਿੰਘ, ਪਰਮਿੰਦਰ ਸਿੰਘ ਭੱਟੀ, ਸੁਰਿੰਦਰ ਕੌਰ ਭੱਟੀ, ਅਰਵਿੰਦਰ ਸਿੰਘ ਭੱਟੀ,ਨੀਰਜ਼ ਢੀਗਰਾਂ, ਅਸ਼ੋਕ ਸੇਠੀ, ਡਾ: ਸ਼ਾਮ ਸੁੰਦਰ ਦੀਪਤੀ, ਮਿਸਜ਼ ਦੀਪਤੀ, ਜੈ ਸਿੰਘ, ਤਿਲਕ ਰਾਜ, ਗੁਰਨਾਇਬ ਸਿੰਘ, ਨਰਿੰਦਰਪਾਲ ਸਿੰਘ, ਜਤਿੰਦਰ ਸਿੰਘ, ਪ੍ਰਿੰਸੀਪਲ ਨਰੇਸ਼ ਕਾਲੀਆ, ਵੱਖ-ਵੱਖ ਸਕੂਲਾਂ, ਬ੍ਰਾਚਾਂ ਅਤੇ ਵਾਰਡਾਂ ਦੇ ਇੰਚਾਰਜ ਹਾਜ਼ਰ ਸਨ। ਆਏ ਹੋਏ ਮਹਿਮਾਨਾਂ ਨੂੰ ਇਸ ਮੌਕੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਮਠਿਆਈ ਵੰਡੀ ਗਈ।