ਚੰਡੀਗੜ੍ਹ/ਸੰਗਰੂਰ, 1 ਜੂਨ, 2023: ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰਦੀਆਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅੰਗਹੀਣ ਮਹਿਲਾਵਾਂ ਵੱਲੋਂ 5 ਜੂਨ ਨੂੰ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਬੇਰੁਜ਼ਗਾਰ ਮਹਿਲਾ ਜਨਕੋ ਬਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਪਿੱਛਲੇ 4, 5 ਸਾਲਾਂ ਤੋਂ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਉਹ ਰੁਜ਼ਗਾਰ ਪ੍ਰਾਪਤੀ ਲਈ ਸੜਕਾਂ ਤੇ ਧੱਕੇ ਖਾ ਰਹੇ ਹਨ, ਉਹਨਾਂ ਨੇ ਦੱਸਿਆ ਕਿ ਜਦੋਂ ਮਾਨ ਸਰਕਾਰ ਸੱਤਾ ਵਿੱਚ ਨਹੀਂ ਸੀ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਉਹਨਾਂ ਕੋਲ ਸੁਨਾਮ ਟੈਂਕੀ ਤੇ ਆ ਕੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਹਾਸਲ ਸਰਕਾਰ ਵੱਲੋਂ ਵੀ ਦਰ ਦਰ ਠੋਕਰਾਂ ਖਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਕ ਸਾਲ ਤੋਂ ਉਪਰ ਹੋ ਗਿਆ ਮਾਨ ਸਰਕਾਰ ਨੂੰ ਸੱਤਾ ਵਿੱਚ ਆਈ ਨੂੰ ਇਸ ਇਕ ਸਾਲ ਵਿੱਚ ਸਰਕਾਰ ਨਾਲ ਅਨੇਕਾਂ ਮੀਟਿੰਗ ਕਰ ਚੁੱਕੇ ਹਾਂ ਪਰ ਸਰਕਾਰ ਲਾਰੇ ਤੇ ਲਾਰਾ ਲੱਗਾ ਰਹਿ ਹੈ ਪਰ ਰੁਜ਼ਗਾਰ ਨਹੀਂ ਦੇ ਰਹੀ, ਇਸ ਤੋਂ ਅੱਕ ਕੇ 5 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਰੋਸ਼ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਮੰਗ ਕੀਤੀ ਕਿ ਕਿ 2021 ਵਿੱਚ ਆਈ ਈਟੀਟੀ ਭਰਤੀ 6635 ਵਿੱਚ ਅੰਗਹੀਣ ਕੋਟੇ ਦੀਆਂ ਖਾਲੀ ਰਹਿੰਦੀਆਂ ਅਸਾਮੀਆਂ ਨੂੰ ਇੰਟਰਚੈਂਜ ਕਰਕੇ ਰੁਜ਼ਗਾਰ ਤੋਂ ਵਾਂਝੇ ਰਹਿੰਦੀਆਂ ਅੰਗਹੀਣ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ