Home » ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀ ਆਉਣੀ ਚਾਹੀਦੀ : ਸਿਵਲ ਸਰਜਨ ਡਾ ਬਲਵਿੰਦਰ ਕੁਮਾਰ

ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀ ਆਉਣੀ ਚਾਹੀਦੀ : ਸਿਵਲ ਸਰਜਨ ਡਾ ਬਲਵਿੰਦਰ ਕੁਮਾਰ

by Rakha Prabh
23 views

ਹੁਸ਼ਿਆਰਪੁਰ 1 ਜੂਨ  (ਤਰਸੇਮ ਦੀਵਾਨਾ ) ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ  ਵੱਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਅਸਲਾਮਾਬਾਦ, ਚੱਬੇਵਾਲ ,ਪਾਲਦੀ ਅਤੇ ਬਾੜੀਆਂ ਕਲਾਂ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਵਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ।ਉਹਨਾਂ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ।ਡਾ. ਬਲਵਿੰਦਰ ਕੁਮਾਰ ਨੇ ਡਿਊਟੀ ਤੇ ਤਾਇਨਾਤ ਸਟਾਫ ਦੀ ਹਾਜਰੀ ਚੈਕ  ਕੀਤੀ।ਸਾਰਾ ਸਟਾਫ ਹਾਜ਼ਰ ਸੀ ।ਸਿਵਲ ਸਰਜਨ ਨੇ ਮੈਡੀਕਲ ਅਫਸਰਾਂ ਅਤੇ ਹੋਰ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ। ਉਨ੍ਹਾਂ ਨੇ ਆਏ ਹੋਏ ਮਰੀਜ਼ਾਂ ਪਾਸੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਹਨਾਂ ਨੇ ਡਿਊਟੀ ਤੇ ਤਾਇਨਾਤ ਸਟਾਫ ਦੇ ਕੰਮਕਾਜ, ਸਫਾਈ ਅਤੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਵੀ ਤਸੱਲੀ ਪ੍ਰਗਟਾਈ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਹਨਾਂ ਨੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ

Related Articles

Leave a Comment