ਲੁਧਿਆਣਾ,1ਜੂਨ( ਕਰਨੈਲ ਸਿੰਘ ਐੱਮ ਏ )
ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਪੰਥਕ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਉਨ੍ਹਾਂ ਦੇ ਪ੍ਰਬੰਧਕ ਸਮੁੱਚੀ ਕੌਮ ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨਾਈਟਿਡ ਵੈਲਫੇਅਰ ਕੌਸਲ ਦੇ ਪ੍ਰਧਾਨ
ਸ. ਸੁਰਿੰਦਰਪਾਲ ਸਿੰਘ ਭੁਟੀਆਨੀ ਨੇ ਬੀਤੀ ਸ਼ਾਮ ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਪ੍ਰੀਤਮ ਨਗਰ,ਸਿਵਿਲ ਲਾਈਨਜ਼ ਲੁਧਿਆਣਾ ਵਿਖੇ ਯੂਨਾਈਟਿਡ ਸਿੱਖਜ ਸੰਸਥਾ ਦੇ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਵਿਸ਼ੇਸ਼ ਤੌਰ ਤੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਡੀਆ ਸਲਾਹਕਾਰ ਸ.ਰਣਜੀਤ ਸਿੰਘ ਖਾਲਸਾ ਨੇ ਕਿਹਾ ਕਿ ਯੂਨਾਈਟਿਡ ਸਿਂਖਜ ਸੰਸਥਾ ਵੱਲੋ ਮਨੁੱਖੀ ਸੇਵਾ ਕਾਰਜਾਂ ਦੇ ਨਾਲ ਨਾਲ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੇ ਧਰਮ,ਵਿਰਸੇ ਅਤੇ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਲਈ ਆਰੰਭੀ ਗਈ ਲੁਧਿਆਣਾ ਸ਼ਹਿਰ ਵਿਖੇ ਆਰੰਭੀ ਗਈ ਗਲਵੱਕੜੀ ਮੁਹਿੰਮ
ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ । ਜਿਸ ਨਾਲ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਾਲੇ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ।
ਖਾਸ ਕਰਕੇ ਸੰਗਤਾਂ ਨੂੰ ਸੇਵਾ ਤੇ ਸਿਮਰਨ ਦੇ ਸਕੰਲਪ ਨਾਲ ਜੋੜਨ ਦੇ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜ ਆਉਣ ਵਾਲੇ ਸਮੇਂ ਅੰਦਰ ਸੰਗਤਾਂ ਦੇ ਲਈ ਚਾਨਣ ਦਾ ਮੁਨਾਰਾ ਬਣਨਗੇ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਭਾਈ ਉਮਪ੍ਰੀਤ ਸਿੰਘ ਜੀ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ
ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਪ੍ਰਿਥੀਪਾਲ ਸਿੰਘ ਧਮੀਜਾ ਨੇ
ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਯੂਨਾਈਟਿਡ ਸਿੱਖਜ ਸੰਸਥਾ ਵੱਲੋ ਸਮੁੱਚੇ ਸੰਸਾਰ ਵਿਚ ਕੀਤੇ ਜਾ ਰਹੇ ਮਨੁੱਖੀ ਸੇਵਾ ਕਾਰਜ, ਖਾਸ ਕਰਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਸਾਹਿਬਾਂ ਦੇ ਸਿਧਾਂਤਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸਾਡੇ ਲਈ ਪ੍ਰੇਣਾ ਦਾ ਸਰੋਤ ਹਨ।।ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੀਤਮ ਨਗਰ ਦੇ ਸਮੂਹ ਪ੍ਰਬੰਧਕਾਂ ਵੱਲੋ ਦਿਲ ਦੀਆਂ ਗਹਿਰਾਈਆਂ ਤੋ ਯੂਨਾਈਟਿਡ ਵੈਲਫੇਅਰ ਕੌਸਲ ਦੇ ਪ੍ਰਧਾਨ ਸ.ਸੁਰਿੰਦਰਪਾਲ ਸਿੰਘ ਭੁਟੀਆਨੀ,ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਡੀਆ ਸਲਾਹਕਾਰ ਸ.ਰਣਜੀਤ ਸਿੰਘ ਖਾਲਸਾ, ਸ.ਦਰਸ਼ਨ ਸਿੰਘ ਚੁੱਘ,ਯੂਨਾਈਟਿਡ ਸਿੱਖਜ ਸੰਸਥਾ ਦੇ ਪੰਜਾਬ ਦੇ ਡਾਇਰੈਕਟਰ ਸ.ਅੰਮ੍ਰਿਤਪਾਲ ਸਿੰਘ, ਸ.ਹਰਜੀਤ ਸਿੰਘ ਆਨੰਦ ਅਤੇ ਉਨ੍ਹਾਂ ਦੇ ਸਾਥੀਆਂ ਦਾ ਗੁਰਦੁਆਰਾ ਸਾਹਿਬ ਵਿਖੇ ਪੁੱਜਣ ਤੇ ਧੰਨਵਾਦ ਪ੍ਰਗਟ ਕੀਤਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਸਮੂਹ ਸ਼ਖਸ਼ੀਅਤਾਂ ਨੂੰ ਦੁਸ਼ਾਲੇ, ਸਿਰਪਾਉ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ.ਵਿਜੈ ਪਾਲ ਸਿੰਘ ,ਵਾਇਸ ਵਾਇਸ ਚੇਅਰਮੈਨ ਸ.ਗੁਰਦੀਪ ਸਿੰਘ,ਸ.ਮਲੂਕ ਸਿੰਘ, ਸ.ਹਰੀ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਪਰਮਜੀਤ ਸਿੰਘ ਅਤੇ ਸਰਬਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ