Home » ਫ਼ਾਜ਼ਿਲਕਾ: ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ

ਫ਼ਾਜ਼ਿਲਕਾ: ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ

by Rakha Prabh
62 views

ਫਾਜ਼ਿਲਕਾ, 2 ਜੂਨ

ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਸਾਂਝੇ ਅਪਰੇਸ਼ਨ ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਾਕਿਸਤਾਨ ਦੇ ਡਰੋਨ ਵੱਲੋਂ ਸੁੱਟੇ 2.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੂਤਰਾਂ ਮੁਤਾਬਕ ਬੀਐੱਸਐੱਫ ਅਤੇ ਪੰਜਾਬ ਪੁਲੀਸ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਚੱਕਖੇਵਾ ਪਿੰਡ ਵਿੱਚ ਕੁਝ ਘਰਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ‘ਚੋਂ ਇਕ ਵਿਅਕਤੀ ਵੱਲੋਂ ਕੀਤੇ ਖੁਲਾਸੇ ਦੇ ਆਧਾਰ ‘ਤੇ ਕਰੀਬ 2.5 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ। ਇਹ ਖੇਪ ਕੁਝ ਦਿਨ ਪਹਿਲਾਂ ਡਰੋਨ ਰਾਹੀਂ ਸੁੱਟੀ ਗਈ ਸੀ ਅਤੇ ਘਰ ਦੇ ਅੰਦਰ ਹੀ ਛੁਪਾ ਦਿੱਤੀ ਗਈ ਸੀ।

Related Articles

Leave a Comment