ਸਾਰਨ, 2 ਜੂਨ
ਪ੍ਰਸਿੱਧ ਭੋਜਪੁਰੀ ਗਾਇਕਾ ਨਿਸ਼ਾ ਉਪਾਧਿਆਏ ਬਿਹਾਰ ਦੇ ਸਾਰਨ ਜ਼ਿਲ੍ਹੇ ਵਿੱਚ ਆਪਣੇ ਸ਼ੋਅ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਜਨਤਾ ਬਾਜ਼ਾਰ ਥਾਣਾ ਖੇਤਰ ਦੇ ਸੇਂਦੂਰਵਾ ਪਿੰਡ ‘ਚ ਮੰਗਲਵਾਰ ਨੂੰ ਵਾਪਰੀ ਪਰ ਸੋਸ਼ਲ ਮੀਡੀਆ ‘ਤੇ ਸ਼ੋਅ ਦੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਉਨ੍ਹਾਂ ਨੇ ਦੱਸਿਆ ਕਿ ਉਪਾਧਿਆਏ ਦੇ ਖੱਬੇ ਪੱਟ ‘ਤੇ ਜ਼ਖ਼ਮ ਹੋਏ ਹਨ ਅਤੇ ਘਟਨਾ ਤੋਂ ਬਾਅਦ ਉਸ ਨੂੰ ਪਟਨਾ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪੁਲੀਸ ਮੁਤਾਬਕ ਹਾਲੇ ਤੱਕ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ।