Home » ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ੁਪਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ੁਪਰ

ਜ ਵਿੱਚ ਭਰਤੀ ਲਈ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਆਖ਼ਰੀ ਮੌਕਾ

by Rakha Prabh
7 views

ਫਿਰੋਜ਼ਪੁਰ 2 ਜੂਨ (  ਗੁਰਪ੍ਰੀਤ ਸਿੱਧੂ    ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾਫਿਰੋਜ਼ਪੁਰ ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੋ ਯੁਵਕ  17 ਅਪ੍ਰੈਲ 2023 ਨੂੰ ਹੋਈ ਫੌਜ਼ ਦੀ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ ਉਨ੍ਹਾਂ ਯੁਵਕਾਂ ਲਈ ਸੀਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਫਿਜ਼ੀਕਲ ਦੀ ਤਿਆਰੀ 25 ਮਈ 2023 ਤੋਂ ਚੱਲ ਰਹੀ ਹੈ।

            ਉਨ੍ਹਾਂ ਦੱਸਿਆ ਕਿ ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਫਿਰੋਜ਼ਪੁਰਫਾਜ਼ਿਲਕਾਸ੍ਰੀ ਮੁਕਤਸਰ ਸਾਹਿਬਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਚਾਹਵਾਨ ਯੁਵਕ ਜਲਦ ਹੀ ਸਵੇਰੇ 07.30 ਵਜੇ ਤੋਂ 11.00 ਵਜੇ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀਪਾਈਟ ਕੈਪਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ।

         ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀਰਿਜਲਟ ਦੀ ਇੱਕ ਕਾਪੀਦਸਵੀਂ ਦਾ ਅਸਲ ਸਰਟੀਫਿਕੇਟਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀ ਇੱਕ ਪੈੱਨਖਾਣਾ ਖਾਣ ਲਈ ਬਰਤਨਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।ਉਨ੍ਹਾਂ ਕਿਹਾ ਕਿ  ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ।

         ਉਨ੍ਹਾਂ ਅੱਗੇ ਦੱਸਿਆ ਕਿ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਵੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਮੋਬਾਈਲ  ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ  

Related Articles

Leave a Comment