Home » ਗੁਰਦਾਸਪੁਰ ਵਿਖੇ ਸੇਵਾ ਕੇਂਦਰ ਦੇ ਸਾਹਮਣੇ‘ਨਸ਼ਾ ਮੁਕਤੀ ਕੇਂਦਰ’ ਸਥਾਪਤ

ਗੁਰਦਾਸਪੁਰ ਵਿਖੇ ਸੇਵਾ ਕੇਂਦਰ ਦੇ ਸਾਹਮਣੇ‘ਨਸ਼ਾ ਮੁਕਤੀ ਕੇਂਦਰ’ ਸਥਾਪਤ

ਨਸ਼ਾ ਤਸਕਰਾਂ ਦੀ ਸੂਚਨਾ ਦੇਣ ਲਈ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ- ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ

by Rakha Prabh
15 views
ਬਟਾਲਾ, 2 ਜੂਨ (ਜਗਰੂਪ ਸਿੰਘ ਕਲੇਰ)   ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੀਂ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਠੋਸ ਕਦਮ ਚੁੱਕਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੇਵਾ ਕੇਂਦਰ ਦੇ ਸਾਹਮਣੇ ਇੱਕ ‘ਨਸ਼ਾ ਮੁਕਤੀ ਕੇਂਦਰ’ ਸਥਾਪਤ ਕੀਤਾ ਹੈ। ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਨੂੰ ਸਥਾਪਤ ਕਰਨ ਦੇ ਨਾਲ ਇਸਦਾ ਇੱਕ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ ਜੋ 24 ਘੰਟੇ ਅਤੇ ਹਫ਼ਤੇ ਦੇ ਸਾਰੇ ਦਿਨ ਕੰਮ ਕਰੇਗਾ।
                ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਹੈਲਪ ਲਾਈਨ ਨੰਬਰ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਹੈਲਪ ਲਾਈਨ ਨੰਬਰ ’ਤੇ ਆਈ ਕਾਲ ਉੱਪਰ ਫੌਰੀ ਤੌਰ ’ਤੇ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੋਇਆ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇਗਾ। ਇਸਦੇ ਨਾਲ ਹੀ ਜਿਹੜੇ ਨਸ਼ਾ ਕਰਨ ਵਾਲੇ ਪੀੜ੍ਹਤਾਂ ਦੀ ਸੂਚਨਾ ਪ੍ਰਾਪਤ ਹੋਵੇਗੀ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾਵੇਗਾ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਨੋਡਲ ਅਫ਼ਸਰ ਜ਼ਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਸੁਰਿੰਦਰ ਕੁਮਾਰ ਨੂੰ ਲਗਾਇਆ ਗਿਆ ਹੈ। ਇਸਦੇ ਨਾਲ ਹੀ 15 ਹੋਰ ਕਰਮਚਾਰੀਆਂ ਦੀਆਂ ਰੋਟੇਸ਼ਨਵਾਈਜ ਡਿਊਟੀਆਂ ਇਸ ਕੇਂਦਰ ਵਿੱਚ ਲਗਾਈਆਂ ਗਈਆਂ ਹਨ। ਇਹ ਅਧਿਕਾਰੀ ਤੇ ਕਰਮਚਾਰੀ ਕੰਟਰੋਲ ਰੂਮ ’ਤੇ ਪ੍ਰਾਪਤ ਹੁੰਦੀਆਂ ਕਾਲਾਂ/ਸ਼ਿਕਾਇਤਾਂ ਦੀ ਡਿਟੇਲ ਰਜਿਸਟਰ ਵਿੱਚ ਦਰਜ ਕਰਨਗੇ ਅਤੇ ਨਾਲ ਦੀ ਨਾਲ ਹੀ ਉਸ ਉੱਪਰ ਕਾਰਵਾਈ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਭੇਜਣਗੇ।
                              ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਮੁਕਤੀ ਅਭਿਆਨ ਵਿੱਚ ਸਾਥ ਦਿੰਦੇ ਹੋਏ ਨਸ਼ਾ ਤਸਕਰਾਂ ਦੀ ਜਾਣਕਾਰੀ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਟੋਲ ਫਰੀ ਨੰਬਰ ਉਪਰ ਸਾਂਝੀ ਕਰਨ ਤਾਂ ਜੋ ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਅ ਰਹੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ

Related Articles

Leave a Comment