ਬਟਾਲਾ, 2 ਜੂਨ (ਜਗਰੂਪ ਸਿੰਘ/ਸੋਨੂੰ ਕਲੇਰ)- ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਇਹ ਪ੍ਰਗਟਾਵਾ ਉਨਾਂ ਆਪਣੇ ਗ੍ਰਹਿ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ, ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੀ ਹਦਾਇਤ ਕੀਤੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨਾਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੂਰ ਕੀਤੀਆਂ ਜਾ ਰਹੀਆਂ ਹਨ ਤੇ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ।
ਵਿਧਾਨ ਸਭਾ ਹਲਕ ਦੇ ਚਹੁਪੱਖੀ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਮਿਲ ਕੇ ਲਗਾਤਾਰ ਹਲਕੇ ਦੇ ਵਿਕਾਸ ਲਈ ਪੁਰਜੋਰ ਕੋਸ਼ਿਸ ਕਰ ਰਹੇ ਹਨ ਅਤੇ ਉਨਾਂ ਵਲੋਂ ਕੀਤੇ ਯਤਨਾਂ ਨੂੰ ਬੂਰ ਵੀ ਪੈ ਰਿਹਾ ਹੈ। ਉਨਾਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਖੂਬਸੂਰਤ ਤੇ ਵਿਕਾਸ ਪੱਖੋ ਸੂਬੇ ਦਾ ਮੋਹਰੀ ਸ਼ਹਿਰ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ।
ਉਨਾਂ ਦੱਸਿਆ ਕਿ ਸ਼ਹਿਰ ਬਟਾਲਾ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਅੰਦਰ ਸਫਾਈ ਵਿਵਸਥਾ ਰੱਖਣ ਸਮੇਤ ਵੱਖ-ਵੱਖ ਵਿਕਾਸ ਕੰਮਾਂ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨਾਂ ਦੀ ਕੋਸ਼ਿਸ ਹੈ ਕਿ ਸ਼ਹਿਰ ਅੰਦਰ ਵਿਕਾਸ ਕੰਮ ਹੋਰ ਤੇਜ਼ੀ ਨਾਲ ਕੀਤੇ ਜਾਣ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਸਰਬਪੱਖੀ ਵਿਕਾਸ ਕੰਮ ਚੱਲ ਰਹੇ ਹਨ ਅਤੇ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ