ਚੰਡੀਗੜ੍ਹ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਚੇਅਰਮੈਨ ਐਂਟੀ ਕ੍ਰਾਇਮ ਸੈੱਲ ਡਾਕਟਰ ਗੁਰਦੀਪ ਸਿੰਘ ਬੁੜੈਲ ਚੰਡੀਗੜ੍ਹ ਵਾਲੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਕਿ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪਰਮਪਿਤਾ ਪਰਮਾਤਮਾ ਦੇ ਚਰਨਾਂ ਵਿੱਚ ਜਾ ਵਿਰਾਜੇ ਹਨ। ਡਾਕਟਰ ਗੁਰਦੀਪ ਸਿੰਘ ਪਿਛਲੇ ਡੇਢ ਦਹਾਕੇ ਤੋਂ ਮਨੁੱਖੀ ਅਧਿਕਾਰ ਮੰਚ ਵਿੱਚ ਬਤੌਰ ਕੌਮੀ ਚੇਅਰਮੈਨ ਐਂਟੀ ਕ੍ਰਰਾਇਮ ਸੈੱਲ ਦੇ ਅਹੁਦੇ ਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ। ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲਦੇ ਆ ਰਹੇ ਸਨ। ਅੱਜ ਮਿਤੀ 02-06-2023 ਨੂੰ ਸਾਨੂੰ ਸਭਨਾਂ ਨੂੰ ਸਦੀਵੀ ਰੂਪ ਵਿੱਚ ਵਿਛੋੜਾ ਦੇ ਗਏ ਹਨ। ਬਹੁਤ ਹੀ ਨੇਕ ਦਿਲ ਇਨਸਾਨ ਸੀ ਹਰ ਵਕਤ ਲੈਕਾਂ ਦੀ ਸੇਵਾ ਕਰਨ ਲਈ ਉਤਾਵਲੇ ਰਹਿੰਦੇ ਸਨ। ਇਸ ਮੌਕੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘਬੀਰ ਸਿੰਘ ਬਡਲਾ, ਉਂਕਾਰ ਸਿੰਘ, ਕੌਮੀ ਚੇਅਰਮੈਨ ਯੂਥ ਵਿੰਗ ਦਵਿੰਦਰ ਸਿੰਘ ਬਾਰਟੀ, ਦਲਬਾਰਾ ਸਿੰਘ ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ, ਅਸ਼ਵਨੀ ਕੁਮਾਰ ਚੇਅਰਮੈਨ ਐਂਟੀ ਕ੍ਰਰਾਇਮ ਸੈੱਲ ਚੰਡੀਗੜ੍ਹ ਅਤੇ ਐਡਵੋਕੇਟ ਰੇਨੂੰ ਰਿਸ਼ੀ ਗੌਤਮ ਚੇਅਰਪਰਸਨ ਚੰਡੀਗੜ੍ਹ ਜਿਨ੍ਹਾਂ ਨੇ ਦੁੱਖ ਸਾਂਝਾ ਕੀਤਾ। ਮਨੁੱਖੀ ਅਧਿਕਾਰ ਮੰਚ ਦੀ ਟੀਮ ਦੇ ਸਮੂਹ ਮੈਂਬਰ ਅਹੁਦੇਦਾਰਾਂ ਵੱਲੋਂ ਵਹਿਗੁਰੂ ਜੀ ਅੱਗੇ ਇਹਹੋ ਅਰਦਾਸ ਹੈ ਜੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ