Home » ਖੂਨਦਾਨ ਬਹੁਤ ਵੱਡਾ ਪਰਉਪਕਾਰ ਦਾ ਮਹਾਨ ਕਾਰਜ- ਬਾਬਾ ਨੀਲੀ

ਖੂਨਦਾਨ ਬਹੁਤ ਵੱਡਾ ਪਰਉਪਕਾਰ ਦਾ ਮਹਾਨ ਕਾਰਜ- ਬਾਬਾ ਨੀਲੀ

by Rakha Prabh
22 views
ਲੁਧਿਆਣਾ (ਕਰਨੈਲ ਸਿੰਘ ਐੱਮ ਏ)
ਸੰਤ ਬਾਬਾ ਕੁੰਦਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚ ਸਲਾਨਾ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਜਸਵਿੰਦਰ ਸਿੰਘ ਨੀਲੀ ਜੀ ਦੀ  ਪ੍ਰੇਰਨਾ ਸਦਕਾ ਮਨੁਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ )ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 634ਵਾਂ ਮਹਾਨ ਖੂਨਦਾਨ ਕੈਂਪ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ  ਪੂਰਨ ਸਹਿਯੋਗ ਨਾਲ ਗੁਰਦੁਆਰਾ ਨਾਨਕਸਰ ਠਾਠ ਪਿੰਡ ਨੂਰਵਾਲ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਬਾਬਾ ਬਲਕਾਰ ਸਿੰਘ ਨੀਲੀ ਨੇ ਕਿਹਾ ਖੂਨਦਾਨ ਰਾਹੀਂ ਕਈ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ ਖੂਨਦਾਨ ਬਹੁਤ ਵਡਾ ਪਰਉਪਕਾਰ ਦਾ ਮਹਾਨ ਕਾਰਜ ਹੈ ਹਰ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਇਸ ਸਮੇਂ ਬਾਬਾ ਬਲਕਾਰ ਸਿੰਘ ਨੀਲੀ ਨੇ ਖੂਨਦਾਨ ਕਰਨ ਵਾਲੇ 70 ਪ੍ਰਾਣੀਆ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਦਸਿਆ ਖੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿਤਾ ਜਾਵੇਗਾ। ਇਸ ਮੌਕੇ ਤੇ ਗ੍ਰਾਮ ਪੰਚਾਇਤ ਅਤੇ ਪਤਵੰਤੇ ਸੱਜਣ ਹਾਜ਼ਰ ਸਨ

Related Articles

Leave a Comment