Home » ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਸੰਗਰੂਰ ਕੋਠੀ ਦੇ ਘਿਰਾਓ ਦਾ ਐਲਾਨ

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਸੰਗਰੂਰ ਕੋਠੀ ਦੇ ਘਿਰਾਓ ਦਾ ਐਲਾਨ

ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਲਾਗੂ ਕਰਨ ਦੀ ਮੰਗ

by Rakha Prabh
9 views
ਸੰਗਰੂਰ, 2 ਜੂਨ, 2023: ਅੱਜ ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫਰੰਟ ਨਾਲ਼ ਜੁੜੇ ਸਮੂਹ ਕਨਵੀਨਰ ਸ਼ਾਮਲ ਹੋਏ। ਸਮੂਹ ਕਨਵੀਨਰਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਜਿੰਨੀਆਂ ਵੀ ਪੰਜਾਬ ਸਰਕਾਰ ਨੇ ਭਰਤੀਆਂ ਕੀਤੀਆਂ ਹਨ। ਉਹ ਇਕ ਅਧੂਰੇ ਪੇਅ ਸਕੇਲ ਨਾਲ ਕੀਤੀਆਂ ਹਨ। 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਨਾ ਹੀ ਕੇਂਦਰੀ ਪੇਅ ਸਕੇਲਾਂ ਅਨੁਸਾਰ ਤਨਖ਼ਾਹ ਮਿਲ ਰਹੀ ਹੈ ਤੇ ਨਾਂ ਹੀ ਪੰਜਾਬ ਦੇ ਪੇਅ ਸਕੇਲ ਅਨੁਸਾਰ।
ਆਗੂਆਂ ਨੇ ਕਿਹਾ ਕਿ ਸਾਂਝੇ ਫਰੰਟ ਦੀ ਮੰਗ ਹੈ ਕਿ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਲਾਗੂ ਕੀਤਾ ਜਾਵੇ ਤੇ ਮਾਣਯੋਗ ਹਾਈ ਕੋਰਟ ਦੇ ਫੈਸਲੇ ਅਨੁਸਾਰ 15.01.2015 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ ਤੇ ਪਰਖਕਾਲ ਦਾ ਸਮਾਂ ਇੱਕ ਸਾਲ ਦਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਪਰ ਸਰਕਾਰ ਮੁਲਾਜ਼ਮਾਂ ਦਾ ਮਸਲਾ ਹੱਲ ਕਰਨ ਲਈ ਗੰਭੀਰ ਨਹੀਂ ਹੈ। ਇਸ ਮੀਟਿੰਗ ਵਿੱਚ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ 18 ਜੂਨ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਸੂਬਾ ਕਨਵੀਨਰ ਹਰਜਿੰਦਰ ਸਿੰਘ, ਸਲਿੰਦਰ ਕੰਬੋਜ, ਨਵਜੀਵਨ ਸਿੰਘ, ਸਸਪਾਲ ਸਿੰਘ, ਯੁੱਧਜੀਤ ਸਿੰਘ, ਜਰਨੈਲ ਸਿੰਘ, ਅਦਿੱਤਿਆ ਕਤਿਆਲ, ਰਾਜਵਿੰਦਰ ਸਿੰਘ, ਮਨਦੀਪ ਸਿੰਘ, ਪਾਰੁਲ ਕੌਂਸਲ, ਲਖਵੀਰ ਸਿੰਘ, ਸੁਖਨਵੀਰ ਕੌਰ ਸੰਗਰੂਰ, ਸਤਪਾਲ ਸਿੰਘ, ਅਮਨਦੀਪ ਸਿੰਘ, ਨਵਦੀਪ ਸਿੰਘ, ਪੁਨੀਤ ਗੋਇਲ, ਜਰਨੈਲ ਸਿੰਘ ਆਦਿ ਹਾਜ਼ਰ ਸਨ

Related Articles

Leave a Comment