Home » ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਫਿਜ਼ੀਓਥਰੈਪੀ ਕੈਂਪ

ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਫਿਜ਼ੀਓਥਰੈਪੀ ਕੈਂਪ

by Rakha Prabh
25 views
ਫਗਵਾੜਾ 3 ਜੂਨ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਇਸ ਦੌਰਾਨ ਡਾ: ਮੀਨਾਕਸ਼ੀ ਸ਼ਰਮਾ ਅਤੇ ਉਨ੍ਹਾਂ ਦੇ ਸਹਿਯੋਗੀ ਗਗਨਦੀਪ ਸਿੰਘ ਨੇ ਜੋੜਾਂ ਸਮੇਤ ਵੱਖ-ਵੱਖ ਦਰਦਾਂ ਨਾਲ ਪੀੜ੍ਹਤ 35 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਅਗਲੇਰੀ ਇਲਾਜ ਲਈ ਲਵਲੀ ਆਟੋਜ਼ ਜੀ.ਟੀ.ਰੋਡ ਸਥਿਤ ਸਿਹਤ ਕੇਂਦਰ ਵਿਖੇ ਆਉਣ ਦੀ ਹਦਾਇਤ ਕੀਤੀ। ਮਲਕੀਅਤ ਸਿੰਘ ਰਘਬੋਤਰਾ ਅਨੁਸਾਰ ਕੈਂਪ ਵਿੱਚ ਗਰਦਨ, ਕਮਰ, ਗੋਡਿਆਂ ਆਦਿ ਦੇ ਦਰਦ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕਰਕੇ ਰਜਿਸਟ੍ਰੇਸ਼ਨ ਕੀਤੀ ਗਈ ਹੈ ਜਿਹਨਾਂ ਦਾ ਇਲਾਜ ਬਿਲਕੁਲ ਫਰੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਕੈਂਪ ਹਰ ਮਹੀਨੇ ਦੀ 1 ਅਤੇ 15 ਤਰੀਕ ਨੂੰ ਲਗਾਤਾਰ ਬਲੱਡ ਬੈਂਕ ਵਿੱਚ ਲਗਾਇਆ ਜਾਵੇਗਾ। ਇਸ ਮੌਕੇ ਜੁਗਲ ਕਿਸ਼ੋਰ ਭਨੋਟ, ਵਿਸ਼ਵਾਮਿੱਤਰ ਸ਼ਰਮਾ, ਰਮਨ ਨਹਿਰਾ ਅਤੇ ਸਤਪਾਲ ਸੇਠੀ ਆਦਿ ਹਾਜ਼ਰ ਸਨ

Related Articles

Leave a Comment