ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ / ਰਾਘਵ ਅਰੋੜਾ) ਗੀਤਾਂਸ਼ ਫਾਊਂਡੇਸ਼ਨ ਦੇ ਫਾਊਂਡਰ ਰਵੀ ਪ੍ਰਕਾਸ਼ ਵੱਲੋਂ ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਕਸ਼ਮੀਰ ਸਹੋਤਾ, ਚੇਅਰਮੈਨ ਦੀਪਕ ਸੂਰੀ ਅਤੇ ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਦੀ ਅਗਵਾਈ ਵਿਚ ਸੈਕਟਰੀ ਹਰਜਿੰਦਰ ਸਿੰਘ ਅਟਾਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਗੀਤਾਂਸ਼ ਫਾਊਂਡੇਸ਼ਨ ਦੇ ਫਾਊਂਡਰ ਰਵੀ ਪ੍ਰਕਾਸ਼ ਨੇ ਦੱਸਿਆਂ ਕਿ ਹਰਜਿੰਦਰ ਸਿੰਘ ਅਟਾਰੀ ਲਾਈਫ ਕੇਅਰ ਐਜੂਕੇਸ਼ਨ ਵੈਲਫ਼ੇਅਰ ਸੁਸਾਇਟੀ ਵਿੱਚ ਸੈਕਟਰੀ ਵੱਲੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਇਨ੍ਹਾਂ ਨੇ ਥੋੜੇ ਸਮੇਂ ਵਿਚ ਹੀ ਵਧੀਆ ਸੇਵਾਵਾਂ ਨਿਭਾਉਂਦਿਆਂ ਆਪਣੀ ਵਿਲੱਖਣ ਪਛਾਣ ਬਣਾਈ ਹੈ। ਇਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਸਦਕਾ ਹੀ ਅੱਜ ਗੀਤਾਂਸ਼ ਫਾਊਂਡੇਸ਼ਨ ਵੱਲੋਂ ਮਾਣ ਸਨਮਾਨ ਕੀਤਾ ਗਿਆ ਹੈ। ਹਰਜਿੰਦਰ ਸਿੰਘ ਅਟਾਰੀ ਨੇ ਰਵੀ ਪ੍ਰਕਾਸ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਹੋਰ ਵੀ ਬਿਤਹਰ ਤਰੀਕੇ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਮੁੱਖ ਸਲਾਹਕਾਰ ਮਨਦੀਪ ਸਿੰਘ ਮੈਨੇਜਰ ਸਾਡਾ ਪਿੰਡ ਨੇ ਕਿਹਾ ਕਿ ਹਰਜਿੰਦਰ ਸਿੰਘ ਅਟਾਰੀ ਦੀਆਂ ਸੇਵਾਵਾਂ ਸਦਕਾ ਸੁਸਾਇਟੀ ਵਿਚ ਕਾਫ਼ੀ ਮੱਦਦ ਵੀ ਮਿਲਦੀ ਹੈ ਅਤੇ ਉਨ੍ਹਾਂ ਜਰੀਏ ਸੁਸਾਇਟੀ ਵੀ ਕਈ ਲੋੜਵੰਦਾਂ ਤੱਕ ਪਹੁੰਚ ਕਰਕੇ ਮੱਦਦ ਕਰਨ ਦਾ ਜ਼ਰੀਆ ਬਣਦੀ ਹੈ। ਇਸ ਮੌਕੇ ਸੈਕਟਰੀ ਨਿਸ਼ਾਨ ਸਿੰਘ ਜਨਰਲ ਸੈਕਟਰੀ ਹਰਪਾਲ ਸਿੰਘ, ਡਾ. ਪਵਨ, ਸੁਮਿਤ ਸ਼ਰਮਾ, ਸੁਸਾਇਟੀ ਦੇ ਮੀਡੀਆ ਇੰਚਾਰਜ਼ ਅਮਨਦੀਪ ਸਿੰਘ ਸਮੇਤ ਸਮੂਹ ਮੈਂਬਰ ਹਾਜ਼ਰ ਸਨ।
ਕੈਪਸ਼ਨ :
ਸੈਕਟਰੀ ਹਰਜਿੰਦਰ ਸਿੰਘ ਸਨਮਾਨਿਤ ਕਰਦੇ ਹੋਏ ਗੀਤਾਂਸ਼ ਫਾਊਂਡੇਸ਼ਨ ਦੇ ਫਾਊਂਡਰ ਰਵੀ ਪ੍ਰਕਾਸ਼ ਨਾਲ ਹਨ ਦੀਪਕ ਸੂਰੀ ਅਤੇ ਮਨਦੀਪ ਸਿੰਘ