ਅੰਮ੍ਰਿਤਸਰ 3 ਜੂਨ ( ਰਣਜੀਤ ਸਿੰਘ ਮਸੌਣ / ਕੁਸ਼ਾਲ ਸ਼ਰਮਾਂ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਾਰਟੀ ਦੇ ਵਰਕਰਾਂ ਅਤੇ ਅਹੁੱਦੇਦਾਰਾਂ ਨੂੰ ਵਿਸ਼ੇਸ਼ ਸਨਮਾਨਾਂ ਵਜੋਂ ਅਹੁੱਦੇ ਦੇ ਕੇ ਨਵਾਜ਼ਿਆ ਜਾ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਹ ਦਿੱਤੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਆਮ ਲੋਕਾਂ ਦੀਆਂ ਆਸਾਂ ਤੇ ਪੂਰੇ ਉਤਰਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਮਾਰਕਿਟ ਕਮੇਟੀ ਜੰਡਿਆਲਾ ਗੁਰੂ ਦੇ ਨਵੇਂ ਬਣੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਅਤੇ ਮਾਰਕਿਟ ਕਮੇਟੀ ਮਹਿਤਾ ਦੇ ਨਵੇਂ ਬਣੇ ਚੇਅਰਮੈਨ ਗੁਰਵਿੰਦਰ ਸਿੰਘ ਖਬੇ ਰਾਜਪੂਤਾਂ ਨੂੰ ਵਧਾਈ ਦੇਣ ਉਪਰੰਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਜੰਡਿਆਲਾ, ਮਹਿਤਾ ਅਤੇ ਗਹਿਰੀ ਦੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
ਇਸ ਮੌਕੇ ਦੋਵੇਂ ਚੇਅਰਮੈਨਾਂ ਨੇ ਇਕ ਸੁਰ ਵਿੱਚ ਕਿਹਾ ਕਿ ਸਾਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਿਮਾਣਿਆਂ ਨੂੰ ਇਨ੍ਹਾਂ ਵੱਡਾ ਮਾਣ ਬਖਸ਼ਿਆ ਹੈ ਅਤੇ ਅਸੀਂ ਪੂਰੀ ਕੋਸ਼ਿਸ ਕਰਾਂਗੇ ਕਿ ਲੋਕਾਂ ਦੀਆਂ ਆਸਾਂ ਤੇ ਪੂਰਾ ਉਤਰਾ ਸਕੀਏ।
ਕੈਪਸ਼ਨ : ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨਵੇਂ ਬਣੇ ਚੇਅਰਮੈਨਾਂ ਨੂੰ ਵਧਾਈ ਦਿੰਦੇ ਹੋਏ