ਅੰਮ੍ਰਿਤਸਰ 3 ਜੂਨ ( ਰਣਜੀਤ ਸਿੰਘ ਮਸੌਣ ਸੁਖਦੇਵ ਮੋਨੂੰ) ਰਾਜ ਦੇ ਲੋਕਾਂ ਨੂੰ ਗੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿੱਲ ਸਬੰਧੀ ਬਿਮਾਰੀਆਂ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਸਬੰਧੀ ਜਾਗਰੂਕ ਕਰਨ ਲਈ ਜਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਲੋਪੋਕੇ, ਪੀ.ਐਚ.ਸੀ. ਓਠੀਆਂ, ਸੀ.ਐਚ.ਸੀ. ਤਰਸਿੱਕਾ, ਪੀ.ਐਚ.ਸੀ. ਧਰੀਏਵਾਲ ਵਿਖੇ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਸਾਈਕਲ ਚਲਾ ਕੇ ਸਿਹਤਮੰਦ ਰਹਿਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਰੋਜ਼ਾਨਾ ਸਾਈਕਲ ਚਲਾ ਕੇ ਰੋਗਾਂ ਤੋਂ ਬਚਾਅ ਕਰਨ ਬਾਰੇ ਪ੍ਰੇਰਿਤ ਕੀਤਾ।
ਸਿਵਲ ਸਰਜਨ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਿਹਤ ਸਾਈਕਲ ਦਿਵਸ ਮੌਕੇ ਸਾਰੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਸਾਈਕਲ ਰੈਲੀਆਂ ਕੱਢੀਆਂ ਗਈਆਂ ਹਨ। ਜਿਸ ਦਾ ਮੁੱਖ ਮਕਸਦ ਲੋਕਾਂ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਸਾਈਕਲ ਚਲਾਉਣ ਇਕ ਸੁਖਾਲੀ ਕਸਰਤ ਹੈ ਅਤੇ ਸਾਈਕਲਿੰਗ ਕਸਰਤ ਦੇ ਰੂਟੀਨ ਵਿੱਚ ਸ਼ਾਮਿਲ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਲੋਕਾਂ ਦੇ ਜੀਵਨ ਪੱਧਰ ਤੇ ਸੁਧਾਰ ਹੋ ਸਕਦਾ ਹੈ।
ਉਨਾਂ ਦੱਸਿਆ ਕਿ ਅਸੀਂ ਰੋਜ਼ਾਨਾ ਸਾਈਕਲ ਚਲਾ ਕੇ ਰੋਗਾਂ ਤੋਂ ਬੱਚ ਸਕਦੇ ਹਾਂ ਅਤੇ ਸਿਹਤਮੰਦ ਹੋ ਸਕਦੇ ਹਾਂ। ਇਸ ਰੈਲੀ ਵਿੱਚ ਬਲਜੀਤ ਸਿੰਘ, ਰਜਿੰਦਰ ਸਿੰਘ, ਵਰਿੰਦਰ ਕੌਰ, ਕੰਵਲਜੀਤ ਕੌਰ, ਸੁਖਰਾਜ ਕੌਰ, ਲੁਭਾਇਆ ਰਾਮ, ਅਵਤਾਰ ਸਿੰਘ, ਵੀ ਹਾਜ਼ਰ ਸਨ।