Home » ਵਿਸ਼ਵ ਸਾਇਕਲ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਰੈਲੀਆਂ ਆਯੋਜਿਤ

ਵਿਸ਼ਵ ਸਾਇਕਲ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਰੈਲੀਆਂ ਆਯੋਜਿਤ

by Rakha Prabh
13 views
ਭਵਾਨੀਗੜ੍ਹ, 3 ਜੂਨ 2023: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਐੱਮ.ਓ. ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਸਿਹਤ ਬਲਾਕ ਭਵਾਨੀਗੜ੍ਹ ਅਧੀਨ ਸਿਹਤ ਸੰਸਥਾਵਾਂ ‘ਤੇ ਵਿਸ਼ਵ ਬਾਇਸਾਇਕਲ ਦਿਵਸ ‘ਤੇ ਸਮਾਜ ਨੂੰ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਦਾ ਸੁਨੇਹਾ ਦੇਣ ਲਈ ਸਾਇਕਲ ਰੈਲੀਆਂ ਕੱਢੀਆਂ ਗਈਆਂ। ਇਸ ਤੋਂ ਇਲਾਵਾ ਕਈ ਅਧਿਕਾਰੀ ਤੇ ਕਰਮਚਾਰੀ ਸਾਈਕਲਾਂ ਰਾਹੀਂ ਆਪਣੀ ਡਿਊਟੀ ‘ਤੇ ਪਹੁੰਚੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਮਹੇਸ਼ ਕੁਮਾਰ ਨੇ ਦੱਸਿਆ ਕਿ ਸਾਡੇ ਦੇਸ਼ ਵਿਚ 63 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਰੋਗਾਂ ਕਾਰਨ ਹੋ ਰਹੀਆਂ ਹਨ ਅਤੇ ਜਿਆਦਾਤਰ ਗੈਰ ਸੰਚਾਰੀ ਰੋਗ ਸਰੀਰਕ ਕਸਰਤ ਨਾ ਕਰਨ ਕਰਕੇ, ਤੰਬਾਕੂ ਦੀ ਵਰਤੋਂ, ਸ਼ਰਾਬ ਦੀ ਵਰਤੋਂ, ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਦੂਸ਼ਿਤ ਹਵਾ ਕਾਰਨ ਹੋ ਰਹੇ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਵਿਸ਼ਵ ਬਾਇਸਾਇਕਲ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਸਰੀਰਕ ਕਸਰਤ ਕਰਨ ਲਈ ਉਤਸ਼ਾਹਿਤ ਕਰਨ ਲਈ ਇਕ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ।
ਗੁਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ “ਸਾਈਕਲ ਚਲਾਉਣਾ ਇੱਕ ਸੁਖਾਲੀ ਕਸਰਤ ਹੈ ਅਤੇ ਸਾਈਕਲਿੰਗ ਨੂੰ ਕਸਰਤ ਰੁਟੀਨ ’ਚ ਸ਼ਾਮਲ ਕਰਨਾ ਜਾਂ ਇੱਕ ਮਨੋਰੰਜਕ ਗਤੀਵਿਧੀ ਵਜੋਂ ਅਪਣਾਉਣਾ ਨਾ ਕੇਵਲ ਹਰ ਉਮਰ ਦੇ ਲੋਕਾਂ ਨੂੰ ਲਾਭ ਪਹੁੰਚਾਉਂਦਾ ਹੈ ਅਤੇ ਸਗੋਂ ਇਸ ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਵੀ ਸੁਧਾਰ ਹੋ ਸਕਦਾ ਹੈ। ਸਾਈਕਲਿੰਗ , ਸਾਡੀ ਗ਼ੈਰ-ਸਿਹਤਮੰਦ ਅੰਦਾਜ਼-ਏ-ਜ਼ਿੰਦਗੀ ਨਾਲ ਨਜਿੱਠਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਹੁਣ ਸਾਡੀ ਮੁੱਖ ਤਰਜੀਹ ਸੰਚਾਰੀ ਬਿਮਾਰੀਆਂ ਥਾਂ ਗੈਰ ਸੰਚਾਰੀ ਬਿਮਾਰੀਆਂ ’ਤੇ ਕਾਬੂ ਪਾਉਣਾ ਹੈ ਕਿਉਂਕਿ ਐਨ.ਸੀ.ਡੀਜ ਹੁਣ ਵਧੇਰੇ ਪ੍ਰਚਲਿਤ ਹਨ ਅਤੇ ਵਧੇਰੇ ਮੌਤਾਂ ਦਾ ਕਾਰਨ ਬਣ ਰਹੀਆਂ ਹਨ। ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਇਨਾਂ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਵੱਖ-ਵੱਖ ਤੰਦਰੁਸਤਾ ਸਿਹਤ ਕੇਂਦਰਾ ਵਿਖੇ ਤਾਇਨਾਤ ਸੀ. ਐੱਚ. ਓ, ਕਾਕਾ ਰਾਮ ਮ ਪ ਸ, ਬਲਦੇਵ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ

Related Articles

Leave a Comment