Home » ਅਜਨਾਲਾ ‘ਚ ਐਸ.ਡੀ.ਐਮ ਦਫ਼ਤਰ ਨੇੜੇ ਹੀ ਬਣਾਇਆ ਜਾਵੇਗਾ ਪਟਵਾਰ ਖਾਨਾ- ਮੰਤਰੀ ਧਾਲੀਵਾਲ

ਅਜਨਾਲਾ ‘ਚ ਐਸ.ਡੀ.ਐਮ ਦਫ਼ਤਰ ਨੇੜੇ ਹੀ ਬਣਾਇਆ ਜਾਵੇਗਾ ਪਟਵਾਰ ਖਾਨਾ- ਮੰਤਰੀ ਧਾਲੀਵਾਲ

ਸਰਕਾਰੀ ਸੇਵਾਵਾਂ ਲਈ ਪਹੁੰਚਣ ਵਾਲੇ ਨਾਗਰਿਕਾਂ ਨੂੰ ਮਾਣ-ਸਤਿਕਾਰ ਦੇਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

by Rakha Prabh
9 views
ਅਜਨਾਲਾ, 3 ਜੂਨ ( ਰਣਜੀਤ ਸਿੰਘ ਮਸੌਣ / ਸੁਖਦੇਵ ਮੋਨੂੰ ) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਤਹਿਸੀਲ ਅਤੇ ਐਸ.ਡੀ.ਐਮ ਦਫ਼ਤਰ ਦੀ ਨਵੀਂ ਬਣੀ ਇਮਾਰਤ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਜਨਾਲਾ ਵਾਸੀਆਂ ਨੂੰ ਸਾਰੀਆਂ ਸੇਵਾਵਾਂ ਇੱਕ ਹੀ ਛੱਤ ਹੇਠ ਦੇਣ ਲਈ ਇਸੇ ਇਮਾਰਤ ਦੇ ਉੱਪਰ ਪਟਵਾਰ ਖਾਨਾ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਟਾਈਪ ਰਾਈਟਰ, ਅਸ਼ਟਾਮਫਰੋਸ ਆਦਿ ਲਈ ਕੈਬਿਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਮੰਤਵ ਲੋਕਾਂ ਦੀ ਜਿੰਦਗੀ ਅਸਾਨ ਕਰਨ ਦਾ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਭਿ੍ਸ਼ਟਾਚਾਰ ਮੁਕਤ ਸੇਵਾਵਾਂ ਬਿਨਾਂ ਕਿਸੇ ਦੇਰੀ ਦੇ ਮਿਲਣ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ  ਸਰਕਾਰੀ ਵਿਭਾਗਾਂ ਵਿਖੇ ਸੇਵਾਵਾਂ ਹਾਸਲ ਕਰਨ ਲਈ ਪਹੁੰਚਣ ਵਾਲੇ ਨਾਗਰਿਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਆਪਣੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਵਿਭਾਗਾਂ ਵਿੱਚ ਪਹੁੰਚ ਕਰਨ ਵਾਲੇ ਬਿਨੈਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਪੂਰਵਕ ਵਿਚਾਰਦੇ ਹੋਏ ਸਮੇਂ ਸਿਰ ਢੁਕਵੇਂ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਨਾਗਰਿਕਾਂ ਦਾ ਕੀਮਤੀ ਸਮਾਂ ਅਜਾਈਂ ਨਸ਼ਟ ਨਾ ਹੋਵੇ।
ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਵੀ ਲੋੜਵੰਦਾਂ ਤੱਕ ਪ੍ਰਮੁੱਖਤਾ ਦੇ ਆਧਾਰ ’ਤੇ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਖੇ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਅਤੇ ਪੀਣ ਲਈ ਸਾਫ਼ ਪਾਣੀ ਦੀ ਵਿਵਸਥਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗ ਸਿੱਧੇ ਤੌਰ ’ਤੇ ਪਬਲਿਕ ਡੀਲਿੰਗ ਨਾਲ ਸਬੰਧਤ ਹਨ, ਉਥੇ ਵਧੇਰੇ ਭੀੜ ਨੂੰ ਸੁਚਾਰੂ ਢੰਗ ਨਾਲ ਨਿਯੰਤ੍ਰਿਤ ਕਰਨ ਲਈ ਯੋਗ ਪ੍ਰਣਾਲੀ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਰਮਚਾਰੀਆਂ ਅਤੇ ਸੇਵਾਵਾਂ ਹਾਸਲ ਕਰਨ ਵਾਲੇ ਬਿਨੈਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਮਾਣਯੋਗ ਜੱਜ ਮਨਪ੍ਰੀਤ ਕੌਰ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਐਸ.ਡੀ.ਐਮ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਰੋਬਿਨਜੀਤ ਕੌਰ, ਡਾ ਜਤਿੰਦਰ ਸਿੰਘ ਗਿੱਲ, ਐਡਵੋਕੇਟ ਹਰਪਾਲ ਸਿੰਘ ਨਿੱਜਰ, ਸਤਿੰਦਰ ਸਿੰਘ ਮਾਕੋਵਾਲ, ਬਲਜਿੰਦਰ ਸਿੰਘ ਮਾਹਲ, ਜਸਪਾਲ ਸਿੰਘ ਢਿੱਲੋਂ ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਚੇਅਰਮੈਨ ਬਲਦੇਵ ਸਿੰਘ ਬੱਬੂ ਮਾਰਕੀਟ ਕਮੇਟੀ ਅਜਨਾਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Related Articles

Leave a Comment