Home » ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ – ਡਾਕਟਰ ਖੇੜਾ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ – ਡਾਕਟਰ ਖੇੜਾ

by Rakha Prabh
76 views
ਫਤਹਿਗੜ੍ਹ ਸਾਹਿਬ – ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਵਿਸ਼ੇਸ਼ ਮੀਟਿੰਗ ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਪੰਜਾਬ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਹਾਲ ਵਿਚ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਦਲਵੀਰ ਸਿੰਘ ਔਜਲਾ ਅਡਵਾਈਜ਼ਰ ਆਰ ਟੀ ਆਈ ਪੰਜਾਬ ਅਤੇ ਸਰੋਜ਼ ਬਾਲਾ ਉਪ ਚੇਅਰਪਰਸਨ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਦਲਬਾਰਾ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਦਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਪੰਜਾਬ, ਗੁਰਬਚਨ ਕੌਰ ਨੂੰ ਚੇਅਰਪਰਸਨ ਇਸਤਰੀ ਵਿੰਗ, ਬਲਜਿੰਦਰ ਸਿੰਘ ਮੈਂਬਰ ਨੂੰ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਘੱਟਣ ਦੀ ਜਗ੍ਹਾ ਵੱਧਦੀਆਂ ਜਾ ਰਹੀਆਂ ਹਨ ਇਨ੍ਹਾਂ ਨੂੰ ਰੋਕਣ ਲਈ ਲਈ ਸਮੂਹ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਵੀ ਕੀਤੀ ਕਿ ਇੱਕ ਪਲੇਟਫਾਰਮ ਤੇ ਇਕਠੇ ਹੋ ਕੇ  ਹੰਭਲਾ ਮਾਰਨ ਦੀ ਸਖ਼ਤ ਜ਼ਰੂਰਤ ਹੈ। ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਲੋਕ ਧੜਾਧੜ ਮਨੁੱਖੀ ਅਧਿਕਾਰ ਮੰਚ ਨਾਲ ਜੁੜਦੇ ਜਾ ਰਹੇ ਹਨ ਕਿਉਂਕਿ ਸੰਸਥਾ ਨੂੰ ਚਲਦਿਆਂ ਦੋ ਦਹਾਕਿਆਂ ਦਾ ਸਮਾਂ ਨਿਕਲ ਚੁੱਕੇ ਹਨ। ਹੋਰਨਾਂ ਤੋਂ ਇਲਾਵਾ ਕੁਲਦੀਪ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਕਰਨਵੀਰ ਸਿੰਘ ਚੇਅਰਮੈਨ,ਧਰਮ ਸਿੰਘ ਚੇਅਰਮੈਨ, ਅਮਰਵੀਰ ਵਰਮਾ ਪ੍ਰਧਾਨ, ਗੁਰਜੰਟ ਸਿੰਘ ਉਪ ਪ੍ਰਧਾਨ, ਸੌਂਕਤ ਅਲੀ ਮੀਤ ਪ੍ਰਧਾਨ, ਨਰਿੰਦਰ ਕੌਰ ਚੇਅਰਪਰਸਨ ਇਸਤਰੀ ਵਿੰਗ ਖਰੜ, ਬਲਦੇਵ ਸਿੰਘ ਮੀਤ ਪ੍ਰਧਾਨ, ਜਗਜੀਤ ਸਿੰਘ ਚੇਅਰਮੈਨ ਆਰ ਟੀ ਆਈ ਸੋੱਲ, ਹਰਭਜਨ ਕੌਰ ਪ੍ਰਧਾਨ ਸਰਹਿੰਦ, ਕੁਲਦੀਪ ਕੌਰ ਚੇਅਰਪਰਸਨ, ਜਸਵੀਰ ਸਿੰਘ, ਦਲਬਾਰਾ ਸਿੰਘ, ਰਾਜਦੀਪ ਸਿੰਘ,ਰੁਲਬਪ੍ਰੀਤ ਕੌਰ ਅਤੇ ਦਵਿੰਦਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Related Articles

Leave a Comment