Home » ਵਿਧਾਇਕ ਨਰਿੰਦਰ ਕੌਰ ਭਰਾਜ ਨੇ ਰਾਮਪੁਰਾ ਵਿਖੇ 75 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਤੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ 10 ਲੱਖ ਨਾਲ ਬਣੇ ਪਬਲਿਕ ਸ਼ੈਡ ਦਾ ਕੀਤਾ ਉਦਘਾਟਨ, ਛੱਪੜ ਦੇ ਪਾਣੀ ਦੇ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਨਰਿੰਦਰ ਕੌਰ ਭਰਾਜ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਰਾਮਪੁਰਾ ਵਿਖੇ 75 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਤੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ 10 ਲੱਖ ਨਾਲ ਬਣੇ ਪਬਲਿਕ ਸ਼ੈਡ ਦਾ ਕੀਤਾ ਉਦਘਾਟਨ, ਛੱਪੜ ਦੇ ਪਾਣੀ ਦੇ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਨਰਿੰਦਰ ਕੌਰ ਭਰਾਜ

by Rakha Prabh
6 views
ਸੰਗਰੂਰ, 4 ਜੂਨ, 2023:

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਰਾਮਪੁਰਾ ਵਿਖੇ 75 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਤੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ

10 ਲੱਖ ਨਾਲ ਬਣੇ ਪਬਲਿਕ ਸ਼ੈਡ ਦਾ ਕੀਤਾ ਉਦਘਾਟਨ, ਛੱਪੜ ਦੇ ਪਾਣੀ ਦੇ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ
ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਨਰਿੰਦਰ ਕੌਰ ਭਰਾਜ
ਦਲਜੀਤ ਕੌਰ
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਰਾਮਪੁਰਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਤੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਖੇਡ ਸਰਗਰਮੀਆਂ ਨੂੰ ਵਿਆਪਕ ਪੱਧਰ ਉੱਤੇ ਉਤਸ਼ਾਹਿਤ ਕਰਨ ਦਾ ਜੋ ਟੀਚਾ ਮਿੱਥਿਆ ਗਿਆ ਹੈ ਉਸ ਦਿਸ਼ਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਅਜਿਹੇ ਖੇਡ ਸਟੇਡੀਅਮ ਤੇ ਖੇਡ ਪਾਰਕ ਬਣਵਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਮੌਕੇ ਵਿਧਾਇਕ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਅਤੇ ਜੀਜਾ ਤਰਲੋਚਨ ਸਿੰਘ ਵੀ ਮੌਜੂਦ ਸਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਪਿੰਡ ਰਾਮਪੁਰਾ ਵਿਖੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਕਰੀਬ 8 ਲੱਖ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਵਿਧਾਇਕ ਨੇ 10 ਲੱਖ ਦੀ ਲਾਗਤ ਨਾਲ ਬਣੇ ਪਬਲਿਕ ਸ਼ੈਡ ਦਾ ਉਦਘਾਟਨ ਵੀ ਕੀਤਾ ਅਤੇ ਗ੍ਰਾਮ ਪੰਚਾਇਤ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਪਿੰਡ ਦੀਆਂ ਹੋਰ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸਰਪੰਚ ਸਵਰਨਜੀਤ ਕੌਰ, ਪ੍ਰਗਟ ਸਿੰਘ, ਗੁਰਪ੍ਰੀਤ ਨਦਾਮਪੁਰ, ਵਿਕਰਮ ਸਿੰਘ, ਜਗਸੀਰ ਝਨੇੜੀ, ਹਰਮੇਲ ਬਟਰਿਆਣਾ ਆਦਿ ਵੀ ਹਾਜ਼ਰ ਸਨ।

Related Articles

Leave a Comment