Home » ਭਗਤ ਪੂਰਨ ਸਿੰਘ ਜੀ ਨੋਬਲ ਪੁਰਸਕਾਰ ਦੇ ਅਸਲੀ ਹੱਕਦਾਰ- ਸਪੀਕਰ ਸੰਧਵਾ

ਭਗਤ ਪੂਰਨ ਸਿੰਘ ਜੀ ਨੋਬਲ ਪੁਰਸਕਾਰ ਦੇ ਅਸਲੀ ਹੱਕਦਾਰ- ਸਪੀਕਰ ਸੰਧਵਾ

ਭਗਤ ਪੂਰਨ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

by Rakha Prabh
12 views
ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ )
ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ(ਰਜਿ.) ਅੰਮ੍ਰਿਤਸਰ ਵੱਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦਾ 119ਵਾਂ ਜਨਮ ਦਿਨ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਹਿਜ ਪਾਠ ਅਤੇ ਸੁਖਮਨੀ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਜਸਬੀਰ ਸਿੰਘ, ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਅਤੇ ਪਿੰਗਲਵਾੜਾ ਪਰਿਵਾਰ ਦੇ ਬੱਚਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਗਤ ਪੂਰਨ ਸਿੰਘ ਜੀ ਦੀਆਂ ਜੀਵਨ ਅਤੇ ਮਨੁੱਖਤਾ ਭਲਾਈ ਪ੍ਰਤੀ ਕੀਤੇ ਕਾਰਜਾਂ ਨੂੰ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਵੱਲੋਂ ਕਵੀਸ਼ਰੀ, ਭਾਸ਼ਣ ਦੇ ਰੂਪ ਵਿੱਚ ਸੁਣਾ ਕੇ ਪੰਡਾਲ ਵਿੱਚ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਪ੍ਰੋਗਰਾਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੋਬਲ ਪੁਰਸਕਾਰ ਦੇ ਅਸਲੀ ਹੱਕਦਾਰ ਹਨ ਅਤੇ ਕੇਦਰ ਸਰਕਾਰ ਨੂੰ ਗੁਜਾਜਿਸ਼ ਕਰਾਂਗੇ ਕਿ ਉਹ ਭਗਤ ਜੀ ਦਾ ਨਾਮ ਨੋਬਲ ਪੁਰਸਕਾਰ ਲਈ ਭੇਜੇ। ਉਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਉਨ੍ਹਾਂ ਦੇ ਵਾਰਸ ਹੁੰਦੇ ਹੋਏ ਅਸੀ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾਈਏ। ਉਨ੍ਹਾਂ ਕਿਹਾ ਕਿ ਅੱਜ ਭਗਤ ਕਬੀਰ ਜੀ ਦਾ ਵੀ ਜਨਮ ਦਿਹਾੜਾ ਹੈ ਮੈ ਉਨ੍ਹਾਂ ਦੇ ਅੱਗੇ ਵੀ ਨਤਮਸਤਕ ਹੁੰਦਾ ਹਾਂ,ਜਿੰਨ੍ਹਾਂ ਨੇ ਉਸ ਸਮੇ ਵੀ ਆਪਣੀ ਬਾਣੀ ਰਾਹੀ ਲੋਕਾਂ ਨੂੰ ਸੱਚ ਦਾ ਰਾਹ ਦਿਖਾਇਆ।
ਸ. ਸੰਧਵਾਂ ਨੇ ਕਿਹਾ ਕਿ ਜੋ ਕੰਮ ਭਗਤ ਪੂਰਨ ਸਿੰਘ ਨੇ ਕੀਤਾ ਹੈ, ਉਹ ਕੰਮ ਪਰਮਾਤਮਾ ਤੋਂ ਇਲਾਵਾਂ ਹੋਰ ਕੋਈ ਨਹੀਂ ਕਰ ਸਕਦਾ । ਉਨ੍ਹਾਂ ਕਿਹਾ ਕਿ ਬਿਨਾਂ ਨਿਰਸੁਆਰਥ ਲੋਕਾਂ ਦੀ ਸੇਵਾ ਕਰਨਾ ਹੀ ਭਗਤ ਜੀ ਦਾ ਮੁੱਖ ਉਦੇਸ਼ ਸੀ ਅਤੇ ਉਨ੍ਹਾਂ ਨੇ ਆਪਣੀ ਸਾਰੀ ਜਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਹੀ ਗੁਜ਼ਾਰ ਦਿੱਤੀ।
ਉਹਨਾਂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਣਗੇ ਕਿ ਭਗਤ ਪੂਰਨ ਸਿੰਘ ਦੀ ਜੀਵਨੀ ਨੂੰ ਸਿਲੇਬਸ ਵਿਚ ਸ਼ਾਮਲ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਭਗਤ ਪੂਰਨ ਸਿੰਘ ਜੀ ਤੋ ਸੇਧ ਮਿਲ ਸਕੇ।
ਸ. ਸੰਧਵਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਇੱਕ ਸੰਵੇਦਨਸ਼ੀਲ ਲੇਖਕ, ਵਾਤਾਵਰਣ ਪ੍ਰੇਮੀ ਅਤੇ ਪਰਉਪਕਾਰੀ ਪੁਰਸ਼ ਸਨ, ਜਿੰਨ੍ਹਾਂ ਨੇ ਜਵਾਨੀ ਵਿੱਚ ਹੀ ਆਪਣਾ ਜੀਵਨ ਮਾਨਵਤਾ ਦੇ ਲੇਖੇ ਲਾਉਣ ਦਾ ਫ਼ੈਸਲਾ ਕਰ ਲਿਆ ਸੀ ਅਤੇ ਆਪਣੀ ਸਾਰੀ ਜਿੰਦਗੀ ਬਿਮਾਰ, ਬੇਸਹਾਰਾ ਅਤੇ ਅਪਾਹਜ਼ ਲੋਕਾਂ ਦੀ ਸੇਵਾ ਨੂੰ ਸਮਰਪਿਤ ਇਸ ਘਰ ਪਿੰਗਲਵਾੜਾ ਦੀ ਸਥਾਪਨਾ ਕਰ ਕੇ ਕੀਤੀ।
ਭਗਤ ਪੂਰਨ ਸਿੰਘ ਦੀ ਦੂਰਅੰਦੇਸ਼ੀ ਇਸ ਤੋ ਪਤਾ ਲਗਦੀ ਹੈ ਕਿ ਉਨ੍ਹਾਂ ਨੇ ਸਾਨੂੰ ਭਵਿੱਖ ਵਿੱਚ ਸਾਡੇ ਅੱਗੇ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਸਮਝਦਿਆਂ ਪ੍ਰਦੂਸਣ ਨੂੰ ਰੋਕਣ ਲਈ ਹੋਕਾ ਦੇਣਾ ਸ਼ੁਰੂ ਕਰ ਦਿੱਤਾ ਸੀ ਅਤੇ ਦੱਸ ਦਿੱਤਾ ਸੀ ਕਿ ਜੇਕਰ ਇੰਨ੍ਹਾਂ ਗੱਲਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਾਡੇ ਭਵਿੱਖ ਵਿਚ ਕੀ ਹੋਣ ਵਾਲਾ ਹੈ ਬਾਰੇ ਵੀ ਜਾਗਰੂਕ ਕੀਤਾ ਸੀ। ਉਨ੍ਹਾਂ ਕਿਹਾ ਇਸ ਮਹਾਨ ਭਗਤ ਪੂਰਨ ਸਿੰਘ ਜੀ ਦਾ ਬੁੱਤ ਸ਼ਹਿਰ ਵਿਚ ਜ਼ਰੂਰ ਲੱਗਣਾ ਚਾਹੀਦਾ ਹੈ । ਉਨ੍ਹਾਂ ਪਿੰਗਲਾਵਾੜਾ ਸੁਸਾਇਟੀ ਨੂੰ ਕਿਹਾ ਕਿ ਉਹ ਜਿੱਥੇ ਬੁੱਤ ਲੱਗਣਾ ਹੈ ਦੇ ਖੇਤਰ ਦੀ ਪਛਾਣ ਕਰਨ ਅਤੇ ਮੈਂ ਆਪਣੇ ਕੋਲੋਂ ਭਗਤ ਪੂਰਨ ਸਿੰਘ ਜੀ ਦਾ ਬੁੱਤ ਲਗਾ ਕੇ ਦੇਵਾਂਗਾ।
ਇਸ ਮੌਕੇ ਸ੍ਰ.ਸੰਧਵਾ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਵੱਲੋਂ ਪ੍ਰਕਾਸ਼ਿਤ ਕੀਤੀ ਕਿਤਾਬ ਕਿਸਾਨ ਜਨ ਅਦੋਲਨ ਜਾਰੀ ਕੀਤੀ ਗਈ।
ਇਸ ਮੌਕੇ ਆਲ ਇੰਡੀਆਂ ਪਿੰਗਲਵਾੜਾ ਸੁਸਾਇਟੀ ਵੱਲੋਂ ਸਪੀਕਰ ਸੰਧਵਾ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਵਿਧਾਇਕ ਬੀਬੀ ਜੀਵਨਜੋਤ ਕੌਰ, ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਬੀਬੀ ਜਗੀਰ ਕੌਰ (ਮਾਤਾ ਗੁਰਜੀਤ ਸਿੰਘ ਔਜਲਾ), ਡਾ.ਮਹਿਲ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ਼ (ਅੰਮ੍ਰਿਤਸਰ), ਪ੍ਰਿੰਸੀਪਲ ਇੰਦਰਜੀਤ ਸਿੰਘ ਗੱਗੋਆਣੀ, ਗੁਰਚਰਨ ਸਿੰਘ ਨੁਰਪੂਰ, ਉਚੇਚੇ ਤੋਰ ’ਤੇ ਹਾਜ਼ਰ ਹੋਏ।
ਇਸ ਪ੍ਰੋਗਰਾਮ ਵਿੱਚ ਆਈਆਂ ਹੋਈਆਂ ਵੱਖ-ਵੱਖ ਉੱਘੀਆਂ ਸਖਸ਼ੀਅਤਾਂ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ ਅਤੇ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਚੌਂਕ ਵਿੱਚ ਭਗਤ ਜੀ ਦਾ ਮੁਜੱਸਮਾ ਲਾਉਣ ਦਾ ਐਲਾਨ ਕੀਤਾ ਗਿਆ। ਇਸ ਚੌਂਕ ਦੀ ਉਸਾਰੀ ਤੇ ਆਉਣ ਵਾਲਾ ਪੂਰਾ ਖਰਚਾ ਉਹਨਾਂ  ਵੱਲੋਂ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਭਗਤ ਪੂਰਨ ਸਿੰਘ ਜੀ ਦਾ ਜਨਮ ਦਿਹਾੜਾ ਜੋ ਅੱਜ ਮਨਾਇਆ ਜਾ ਰਿਹਾ ਹੈ, ਅੱਜ ਲੋੜ ਹੈ ਲੁਕਾਈ ਨੂੰ ਭਗਤ ਪੂਰਨ ਸਿੰਘ ਜੀ ਦੇ ਦਿਖਾਏ ਰਾਹਾਂ ’ਤੇ ਚੱਲਣ ਦੀ ਤਾਂ ਜੋ ਦੁਨੀਆਂ ਦੀ ਭਲਾਈ ਹੋ ਸਕੇ। ਇਸ ਮੌਕੇ ਡਾ ਇੰਦਰਜੀਤ ਕੌਰ ਵੱਲੋਂ ਸੰਗਤਾਂ ਨਾਲ ਭਗਤ ਪੂਰਨ ਸਿੰਘ ਨਾਲ ਬਿਤਾਏ ਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਭਗਤ ਜੀ ਦੀ ਜ਼ਿੰਦਗੀ ਦੀ ਉਹਨਾਂ ਉਪਰ ਡੂੰਘੀ ਛਾਪ ਹੈ। ਉਹਨਾਂ ਦੇ ਮਨ ਵਿੱਚ ਮਨੁੱਖਤਾ ਅਤੇ ਵਾਤਾਵਰਨ ਪ੍ਰਤੀ ਦਰਦ ਭਰਿਆ ਹੋਇਆ ਸੀ। ਜਦੋਂ ਲੋਕੀ ਭਗਤ ਜੀ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੂੰ ਨੋਬਲ ਇਨਾਮ ਦੇਣ ਵਾਸਤੇ ਕਹਿੰਦੇ ਤਾਂ ਉਹਨਾਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਝਾੜੂ ਬਰਦਾਰੀ ਤੋਂ ਉਪਰ ਕੋਈ ਇਨਾਮ ਨਹੀਂ ਹੈ। ਡਾ. ਇੰਦਰਜੀਤ ਕੌਰ ਜੀ ਨੇ ਦੱਸਿਆ ਕਿ ਮਿਤੀ 3-6-2023 ਨੂੰ ਪਿੰਗਲਵਾੜੇ ਦੇ ਮੁੱਖ ਦਫ਼ਤਰ ਵਿਖੇ ਡਾ. ਜਗਦੀਪਕ ਸਿੰਘ, ਵਾਈਸ ਪ੍ਰਧਾਨ ਪਿੰਗਲਵਾੜਾ ਜੀ ਦੀ ਅਗਵਾਈ ਵਿੱਚ, ਕੰਨਾਂ ਦੇ ਮੁਫ਼ਤ ਸੁਣਵਾਈ ਦੀਆਂ ਮਸ਼ੀਨਾਂ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ 40 ਮਸ਼ੀਨਾਂ ਲੋੜਵੰਦਾਂ ਨੂੰ ਲਗਾਈਆਂ ਗਈਆਂ। ਇਸ ਮੌਕੇ ਬਹੁਤ ਹੀ ਭਾਵੁਕ ਨਜ਼ਾਰਾ ਦੇਖਣ ਵਿੱਚ ਆਇਆ ਜਦੋਂ ਇਕ ਪੋਤਰੀ ਨੇ ਆਪਣੇ ਦਾਦੇ ਨੂੰ ਮਸ਼ੀਨ ਲਗਾਉਣ ਤੋਂ ਬਾਅਦ ਅਵਾਜ਼ ਸੁਣਦੇ ਹੋਏ ਮਹਿਸੂਸ ਕੀਤਾ।
 ਇਸ ਮੌਕੇ ਵਿੱਚ ਡਾ. ਜਗਦੀਪਕ ਸਿੰਘ ਮੈਂਬਰ, ਮੁਖਤਾਰ ਸਿੰਘ ਆਨਰੇਰੀ ਸਕੱੱਤਰ, ਰਾਜਬੀਰ ਸਿੰਘ ਮੈਂਬਰ, ਹਰਜੀਤ ਸਿੰਘ ਅਰੋੜਾ ਮੈਂਬਰ, ਬੀਬੀ ਪ੍ਰੀਤਇੰਦਰ ਕੌਰ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਬੀਬੀ ਗੁਰਦੀਪ ਕੌਰ ਬਾਵਾ, ਪਰਮਿੰਦਰਜੀਤ ਸਿੰਘ ਭੱਟੀ, ਸਹਿ ਪ੍ਰਸ਼ਾਸ਼ਕ, ਬੀਬੀ ਸੁਰਿੰਦਰ ਕੌਰ ਭੱਟੀ, ਬਖਸ਼ੀਸ਼ ਸਿੰਘ ਪ੍ਰਸ਼ਾਸਕ ਮਾਨਾਂਵਾਲਾ (ਰਿਟਾ.ਡੀ.ਐੱਸ.ਪੀ), ਬੀਬੀ ਹਰਮਿੰਦਰ ਕੌਰ, ਜੈ. ਸਿੰਘ ਸਹਿ ਪ੍ਰਸ਼ਾਸਕ ਮਾਨਾਂਵਾਲਾ ਬ੍ਰਾਂਚ, ਮਨਮੋਹਨ ਸਿੰਘ‌ ਸਾਬਕਾ ਐਗਜੈਕਟਿਵ ਅਫ਼ਸਰ, ਡਾ. ਤਰੁਨਜੀਤ ਸਿੰਘ, ਕੁਲਵੰਤ ਸਿੰਘ ਅਣਖੀ, ਰਜਿੰਦਰਪਾਲ ਸਿੰਘ ਡਾਇਰੈਕਟਰ ਗੂੰਗੇ-ਬੋਲਿਆਂ ਦਾ ਸਕੂਲ, ਗੁਰਨੈਬ ਸਿੰਘ ਵਿੱਦਿਅਕ ਸਲਾਹਕਾਰ, ਨਰਿੰਦਰਪਾਲ ਸਿੰਘ ਸੋਹਲ, ਯੋਗੇਸ਼ ਸੂਰੀ, ਤਿਲਕ ਰਾਜ ਜਨਰਲ ਮੈਨੇਜ਼ਰ, ਬੀਬੀ ਹਰਤੇਜਪਾਲ ਕੌਰ, ਗੁਰਿੰਦਰ ਸਿੰਘ ਪ੍ਰਿੰਟਵੈੱਲ, ਹਰਪਾਲ ਸਿੰਘ ਸੰਧੂ ਕੇਅਰ ਟੇਕਰ, ਐੱਨ.ਸੀ.ਸੀ ਗਰੁੱਪ (ਸਰਕਾਰੀ ਸੈਕੰਡਰੀ ਛੇਹਰਟਾ) ਅਤੇ ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀ ਅਤੇ ਕਈ ਹੋਰ ਸਖਸ਼ੀਅਤਾਂ ਉਚੇਚੇ ਤੌਰ ਤੇ ਹਾਜ਼ਿਰ ਸਨ । ਇਸ ਮੌਕੇ ਮੰਚ ਦਾ ਸੰਚਾਲਨ ਮਾਸਟਰ ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਦੁਆਰਾ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ ।

Related Articles

Leave a Comment