ਅੰਮ੍ਰਿਤਸਰ, 4 ਜੂਨ: ( ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ )
ਅੱਜ ਕੇਂਦਰੀ ਹਲਕਾ ਦੇ ਵਿਧਾਇਕ ਡਾ. ਅਜੇ ਗੁਪਤਾ ਭਗਤ ਕਬੀਰ ਜੀ ਦੇ 625 ਵੇਂ ਜਨਮ ਦਿਵਸ ਮੌਕੇ (ਨਾਈਆਂ ਵਾਲਾ ਮੋੜ) ਢੱਪਈ ਰੋਡ ਵਿਖੇ ਪੁੱਜੇ ਅਤੇ ਕਬੀਰ ਜਯੰਤੀ ਦੇ ਮੌਕੇ ’ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਸੀ ਪ੍ਰੇਮ-ਪਿਆਰ, ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ।
ਵਿਧਾਇਕ ਗੁਪਤਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼੍ਰੋਮਣੀ ਭਗਤ ਜੀ ਦੀ ਬਾਣੀ ਦਰਜ ਹੈ, ਜੋ ਸਮੁੱਚੀ ਲੋਕਾਈ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਜਾਤ, ਨਸਲ, ਧਰਮ ਤੋਂ ਉੱਪਰ ਉੱਠਣ ਦਾ ਸੁਨੇਹਾ ਦਿੰਦੀ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ ਹੈ।
ਡਾ: ਗੁਪਤਾ ਨੇ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ, ਉਨਾਂ ਦਾ ਜੀਵਨ ਅਤੇ ਫਲਾਸਫ਼ੀ ਸਾਡੇ ਜੀਵਨ ਵਿੱਚ ਨਵੀਂ ਰੋਸ਼ਨੀ ਦਾ ਕੰਮ ਕਰ ਰਹੀਆਂ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਲੋਕਾਂ ਅਤੇ ਮਨੁੱਖਤਾ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ। ਇਸ ਮੌਕੇ ਡਾ: ਗੁਪਤਾ ਨੂੰ ਭਗਤ ਕਬੀਰ ਜੀ ਦੀ ਫੋਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਦੀਪਕ ਬੱਗਾ, ਵਿਸ਼ੂ ਭਟੀ, ਸੁਰਜੀਤ, ਸੰਜੀਵ ਕੁਮਾਰ ਬੱਬਰ, ਸੁਦੇਸ਼ ਕੁਮਾਰ, ਵਿਸ਼ਵ ਲੁਥਰਾ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਕੈਪਸ਼ਨ : ਵਿਧਾਇਕ ਡਾ: ਅਜੇ ਗੁਪਤਾ ਨੂੰ ਕਬੀਰ ਜੈਯੰਤੀ ਮੌਕੇ ਸਨਮਾਨਤ ਕਰਦੇ ਹੋਏ।