Home » ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਵਿੰਦਰ ਬੌੜਾਂ ਸਮੇਤ ਗ੍ਰਿਫਤਾਰ ਕੀਤੇ ਆਗੂ ਬਿਨਾਂ ਸ਼ਰਤ ਰਿਹਾਅ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਵਿੰਦਰ ਬੌੜਾਂ ਸਮੇਤ ਗ੍ਰਿਫਤਾਰ ਕੀਤੇ ਆਗੂ ਬਿਨਾਂ ਸ਼ਰਤ ਰਿਹਾਅ

by Rakha Prabh
74 views
ਸੰਗਰੂਰ, 4 ਜੂਨ, 2023:
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਵਿੰਦਰ ਬੌੜਾਂ ਸਮੇਤ ਗ੍ਰਿਫਤਾਰ ਕੀਤੇ ਆਗੂ ਬਿਨਾਂ ਸ਼ਰਤ ਰਿਹਾਅ
ਦਲਜੀਤ ਕੌਰ
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਪਟਿਆਲਾ ਅੱਗੇ ਧਰਨਾ ਲਗਾ ਕੇ ਬੈਠੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਬੌੜਾਂ ਅਤੇ ਧਰਮਵੀਰ ਹਰੀਗੜ੍ਹ ਸਮੇਤ 8 ਕਾਰਕੁੰਨਾ ਨੂੰ ਪੁਲਸ ਵੱਲੋਂ ਸੰਗੀਨ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ ਆਗੂਆਂ ਨੂੰ ਪੁਲਿਸ ਵੱਲੋਂ ਅੱਜ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਆਗੂਆਂ ਦੀ ਗ੍ਰਿਫਤਾਰੀ ਦੇ ਦੇ ਖਿਲਾਫ਼ ਬੀਤੀ 31 ਮਈ ਨੂੰ ਪੰਜਾਬ ਭਰ ਦੇ ਦਲਿਤ ਭਾਈਚਾਰੇ ਵੱਲੋਂ ਆਪਣੇ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ ਜ਼ਮੀਨ ਦੇ ਮਸਲੇ ਅਤੇ ਪਲਾਟਾਂ ਦੇ ਮਾਮਲੇ ਹੱਲ ਕਰਾਉਣ ਡੀ ਡੀ ਪੀ ਓ ਅਤੇ ਡੀਸੀ ਪਟਿਆਲਾ ਖ਼ਿਲਾਫ ਕਾਰਵਾਈ ਦੀ ਮੰਗ ਨੂੰ ਲੈਕੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਘਰਸ਼ ਅੱਗੇ ਝੁਕਦਿਆਂ ਪਟਿਆਲਾ ਪ੍ਰਸ਼ਾਸਨ ਵੱਲੋਂ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਡੀ ਡੀ ਪੀ ਓ ਪਟਿਆਲਾ ਸਮੇਤ ਦੋਸ਼ੀਆਂ ਖਿਲਾਫ ਜਾਂਚ ਕਰਕੇ ਕਾਰਵਾਈ ਕਰਨ ਅਤੇ ਬਾਕੀ ਮਸਲਿਆਂ ਦੇ ਹੱਲ ਲਈ 7 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅੱਜ ਬਾਅਦ ਦੁਪਹਿਰ ਗੁਰਵਿੰਦਰ ਬੌੜਾਂ ਧਰਮਵੀਰ ਹਰੀਗੜ੍ਹ ਹਰਪਾਲ ਸਿੰਘ ਬਨੇਰਾ ਸ਼ਿੰਦਰਪਾਲ ਸਿੰਘ ਬਿਨਾਹੇੜੀ ਵੀਰਪਾਲ ਧਿਆਨ ਸਿੰਘ ਪੱਪੂ ਸਿੰਘ ਅਤੇ ਲਾਡੀ ਦੁਲੜ ਨੂੰ ਪੁਲਿਸ ਵੱਲੋਂ ਬਿਨਾ ਸ਼ਰਤ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਦੇ ਬਾਹਰ ਪਿੰਡਾਂ ਵਿੱਚੋਂ ਆਏ ਸੈਂਕੜੇ ਲੋਕਾਂ ਨੇ ਆਗੂਆਂ ਦਾ ਗਲਾਂ ਵਿਚ ਹਾਰ ਪਾ ਕੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਸਵਾਗਤ ਕੀਤਾ। ਜੇਲ ਤੋਂ ਬਾਹਰ ਆਏ ਗੁਰਵਿੰਦਰ ਬੋਡ ਅਤੇ ਧਰਮਵੀਰ ਹਰੀਗੜ੍ਹ ਨੇ ਕਿਹਾ ਕਿ ਜ਼ਮੀਨ ਅਤੇ ਪਲਾਟਾਂ ਦੇ ਮਸਲਿਆਂ ਦਾ ਪੱਕਾ ਹੱਲ ਕਰਵਾਉਣ ਅਤੇ ਦਲਤ ਡੀਡੀਪੀਓ ਖ਼ਿਲਾਫ਼ ਕਾਰਵਾਈ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਉਪਰੋਕਤ ਤੋਂ ਬਿਨ੍ਹਾਂ ਜੋਨਲ ਕਮੇਟੀ ਮੈਂਬਰ ਧਰਮਪਾਲ ਨੂਰਖੇੜੀਆਂ, ਅਮਰੀਕ ਸਿੰਘ ਦੁਲੜ, ਬਲਵੰਤ ਬੀਨਾਹੇੜੀ, ਜੱਗੀ ਕਕਰਾਲਾ, ਗੈਸ ਏਜੰਸੀ ਵਰਕਰ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਬਿੱਲਾ ਆਦਿ ਹਾਜ਼ਰ ਸਨ।

Related Articles

Leave a Comment