ਜ਼ੀਰਾ/ ਫਿਰੋਜ਼ਪੁਰ 5 ਜੂਨ (ਗੁਰਪ੍ਰੀਤ ਸਿੰਘ ਸਿੱਧੂ )
ਸ਼ਹਿਰ ਦੀ ਨਾਮੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਜ਼ੀਰਾ ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਰੋਟਰੀ ਕਲੱਬ ਜ਼ੀਰਾ ਦੇ ਪ੍ਰਧਾਨ ਰਾਜੇਸ਼ ਢੰਡ ਅਤੇ ਸੈਕਟਰੀ ਗਗਨਦੀਪ ਨਰੂਲਾ ਦੀ ਅਗਵਾਈ ਹੇਠ ਅਤੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਦੇਖ-ਰੇਖ ਹੇਠ ਕਰਵਾਏ ਗਿਆ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰੇਸ਼ ਕਟਾਰੀਆ ਹਲਕਾ ਵਿਧਾਇਕ ਜ਼ੀਰਾ ਨੇ ਮੁੱਖ ਮਹਿਮਾਨ ਅਤੇ ਗਗਨਦੀਪ ਸਿੰਘ ਐੱਸ.ਡੀ.ਐੱਮ ਜ਼ੀਰਾ , ਪਲਵਿੰਦਰ ਸਿੰਘ ਸੰਧੂ ਡੀ.ਐੱਸ.ਪੀ ਜ਼ੀਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਸਾਂਝੇ ਤੌਰ ਤੇ ਸਕੂਲ ਦੀ ਵਿਹੜੇ ਵਿਚ ਬੂਟੇ ਲਗਾ ਕੇ ਵਾਤਾਵਰਨ ਦਿਵਸ ਦੀ ਸਭ ਨੂੰ ਮੁਬਾਰਕਬਾਦ ਦਿੰਦਿਆਂ ਪੌਦੇ ਲਗਾਉਣ ਅਤੇ ਇਨਾਂ ਦੀ ਸੰਭਾਲ ਕਰਨ ਦਾ ਸੱਦਾ ਵੀ ਦਿੱਤਾ ਗਿਆ। ਇਸ ਸੰਬੰਧੀ ਗੁਰੂ ਜੀ ਕਾਨਫਰੰਸ ਹਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰੋਟਰੀ ਕਲੱਬ ਜ਼ੀਰਾ ਵੱਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਅੱਠਵੀ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪੰਜਾਬ ਮੈਰਿਟ ਲਿਸਟ ਵਿਚ ਆਏ ਵਿਦਿਆਰਥੀਆਂ ਨੂੰ ਹਲਕਾ ਵਿਧਾਇਕ ਨਰੇਸ਼ ਕਟਾਰੀਆ ਜ਼ੀਰਾ, ਗਗਨਦੀਪ ਸਿੰਘ ਐੱਸ.ਡੀ.ਐੱਮ ਜ਼ੀਰਾ, ਪਲਵਿੰਦਰ ਸਿੰਘ ਸੰਧੂ ਡੀ.ਐੱਸ.ਪੀ ਜ਼ੀਰਾ, ਪ੍ਰਿਸੀਪਲ ਰਾਕੇਸ਼ ਸ਼ਰਮਾ, ਹਰਪਾਲ ਸਿੰਘ ਦਰਗਨ ਅਸਿਸਟੈਂਟ ਗਵਰਨਰ ਰੋਟਰੀ ਕਲੱਬ ਅਤੇ ਰਾਜੇਸ਼ ਢੰਡ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਆਦਿ ਸਮੂਹ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ , ਗਗਨਦੀਪ ਸਿੰਘ ਐੱਸ.ਡੀ.ਐੱਮ, ਪਲਵਿੰਦਰ ਸਿੰਘ ਸੰਧੂ ਡੀ.ਐੱਸ.ਪੀ ਜ਼ੀਰਾ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਬਚਾਉਣ ਵਿਚ ਯੋਗਦਾਨ ਪਾਉਂਦਿਆਂ ਪਾਣੀ ਦੀ ਵਰਤੋਂ ਸੰਜਮ ਨਾਲ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਉਨਾਂ ਦੀ ਸੰਭਾਲ ਕਰਦਿਆਂ ਆਪਣੀ ਜਿੰਮੇਵਾਰੀ ਨਿਭਾ ਕੇ ਵਾਤਾਵਰਨ ਨੂੰ ਬਚਾਉਣ ਵਿਚ ਯੋਗਦਾਨ ਕਰਨ ਤਾਂ ਜੋ ਸਾਨੂੰ ਹਰਿਆ ਭਰਿਆ ਅਤੇ ਸਾਫ ਸੁਥਰਾ ਵਾਤਾਵਰਨ ਮਿਲ ਸਕੇ। ਸਮਾਗਮ ਦੇ ਅੰਤ ਵਿਚ ਪ੍ਰਿਸੀਪਲ ਰਾਕੇਸ਼ ਸ਼ਰਮਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿ ਫ਼ਿਰੋਜ਼ਪੁਰ ਜਿਲੇ ਅੰਦਰ ਵੱਖ-ਵੱਖ ਜਮਾਤਾਂ ਦੀ ਮੈਰਿਟ ਵਿਚ ਆਏ ਜ਼ਿਆਦਾਤਰ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ। ਇਸ ਮੌਕੇ ਸਮਾਗਮ ਵਿਚ ਵਿਨੋਦ ਕੁਮਾਰ ਨਾਇਬ ਤਹਿਸੀਲਦਾਰ, ਚਮਕੌਰ ਸਿੰਘ ਡੀ.ਈ.ਓ ਫ਼ਿਰੋਜ਼ਪੁਰ, ਸਾਹਿਲ ਭੂਸ਼ਨ ਪ੍ਰਧਾਨ ਟਰੱਕ ਯੂਨੀਅਨ ਜ਼ੀਰਾ, ਪ੍ਰੀਤਮ ਸਿੰਘ ਪ੍ਰਧਾਨ ਟਰੱਕ ਯੂਨੀਅਨ ਜ਼ੀਰਾ, ਹਰਪਾਲ ਦਰਗਨ ਅਸਿਸਟੈਂਟ ਗਵਰਨਰ ਰੋਟਰੀ ਕਲੱਬ, ਰਾਜੇਸ਼ ਢੰਡ ਪ੍ਰਧਾਨ ਰੋਟਰੀ ਕਲੱਬ ਜ਼ੀਰਾ, ਗਗਨ ਨਰੂਲਾ ਸੈਕਟਰੀ ਰੋਟਰੀ ਕਲੱਬ ਜ਼ੀਰਾ, ਐਡਵੋਕੇਟ ਸਤਨਾਮ ਸਿੰਘ ਸਾਬਕਾ ਪ੍ਰਧਾਨ, ਵਿਪਨ ਸੇਠੀ, ਡਾ: ਪਰਮਪ੍ਰੀਤ ਸਿੰਘ, ਜੋਗਿੰਦਰ ਸਿੰਘ ਕੰਡਿਆਲ, ਸੁਰਿੰਦਰ ਗੁਪਤਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੱਤਪਾਲ ਨਰੂਲਾ, ਜੁਗਰਾਜ ਸਿੰਘ ਸੁਪਰਡੈਂਟ ਐੱਸ.ਡੀ.ਐੱਮ ਦਫਤਰ, ਸੰਦੀਪ ਗੋਇਲ ਸੀਨੀਅਰ ਸਹਾਇਕ , ਕਸ਼ਮੀਰ ਸਿੰਘ ਭੁੱਲਰ, ਸੁਨੀਲ ਕੁਮਾਰ ਨੀਲੂ ਬਜਾਜ, ਬਾਬੂ ਸਿੰਘ ਭੜਾਣਾ ਜਿਲਾ ਪ੍ਰਧਾਨ ਫ਼ਿਰੋਜ਼ਪੁਰ , ਸਤਿੰਦਰ ਸਚਦੇਵਾ, ਵੀਰ ਸਿੰਘ ਚਾਵਲਾ ਪ੍ਰਧਾਨ ਸੇਵਾ ਭਾਰਤੀ ਜ਼ੀਰਾ, ਚਰਨਪ੍ਰੀਤ ਸਿੰਘ ਸੋਨੂੰ, ਮਹਿੰਦਰ ਪਾਲ ਪ੍ਰਧਾਨ,, ਨਛੱਤਰ ਸਿੰਘ ਪ੍ਰਧਾਨ ਸਹਾਰਾ ਕਲੱਬ ਜ਼ੀਰਾ , ਪ੍ਰਿਸ ਘੁਰਕੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਨਿਵਾਸੀ ਅਤੇ ਬੱਚਿਆਂ ਦੇ ਮਾਪੇ ਅਤੇ ਅਧਿਆਪਕ ਹਾਜ਼ਰ ਸਨ। ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਜੋਗਿੰਦਰ ਸਿੰਘ ਕੰਡਿਆਲ ਨੇ ਬਾਖੂਬੀ ਨਿਭਾਈ।