ਚੰਡੀਗੜ੍ਹ 6 ਜੂਨ ( ਗੁਰਪ੍ਰੀਤ ਸਿੰਘ ਸਿੱਧੂ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖਿਲਾਫ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਚੰਡੀਗੜ੍ਹ ਦੇ ਝੰਡੇ ਹੇਠ ਹੋਈ ਰੋਸ ਰੈਲੀ ਅਤੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਤੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਜਿਸ ਤੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੰਡੀਗੜ੍ਹ ਦਫਤਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਵਰਕਰਾਂ ਦੀ ਮੰਗ ਨੂੰ ਲੈਕੇ ਵੱਖ ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।