ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਏ ਪੌਦੇ
ਅੰਮ੍ਰਿਤਸਰ 6 ਜੂਨ (ਗੁਰਮੀਤ ਸਿੰਘ ਰਾਜਾ)ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਤੇ ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ ਵਿੱਚ ਗੁਰਦਆਰਾ ਇਤਿਹਾਸਿਕ ਅਸਥਾਨ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਮਹੰਤ ਕਰਮਜੀਤ ਸਿੰਘ ਜੀ ਪ੍ਰਧਾਨ ਅਤੇ ਬਾਬਾ ਗੁਰਮੀਤ ਸਿੰਘ ਜੀ ਮੀਤ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਬੂਟੇ ਲਗਾਏ ਗਏ ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸੀ ਈ ਓ (ਚੀਫ਼ ਸੈਕਟਰੀ)ਸ੍ਰ ਡੀ ਪੀ ਸਿੰਘ ਚਾਵਲਾ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਹੀ ਅਸੀ ਆਪਣੇ ਵਾਤਾਵਰਨ ਨੂੰ ਬਚਾ ਸਕਦੇ ਹਾਂ ਹਰ ਇੱਕ ਮਨੁੱਖ ਆਪਣੀ ਜਿੰਦਗੀ ਵਿੱਚ 5 ਪੌਦੇ ਲਗਾਏ ਤਾਂ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵਛ ਵਾਤਾਵਰਨ ਦੇ ਸਕਦਾ ਹੈ ਇਸ ਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਧੀਨ ਚੱਲ ਰਹੇ ਕਾਲਜਾਂ ਵਿੱਚ ਵੀ ਪੌਦੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਇਸ ਮੌਕੇ ਨਵੇਂ ਰੱਖੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਗੁਰਪੁਰਬ ਮਨਾਉਣ ਲਈ ਸਟਾਫ਼ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧ ਲਈ ਪ੍ਰਧਾਨ ਸਾਹਿਬ ਨੇ ਭਾਗ ਲੈਣ ਵਾਲੇ ਸਟਾਫ਼ ਨੂੰ 1100 ਰੁਪਏ ਦਾ ਇਨਾਮ ਘੋਸ਼ਿਤ ਕੀਤਾ ਗਿਆ ਇਸ ਮੌਕੇ ਸ੍ਰ ਭਰਪੂਰ ਸਿੰਘ ਓ ਐਸ ਡੀ, ਸ੍ਰ ਰਾਜਪਾਲ ਸਿੰਘ, ਸ੍ਰ ਸਰਬਜੀਤ ਸਿੰਘ, ਸ੍ਰ ਜਸਪ੍ਰੀਤ ਸਿੰਘ, ਸ੍ਰ ਗੁਰਪ੍ਰੀਤ ਸਿੰਘ ਬਟਾਲਾ ਆਦਿ ਹਾਜ਼ਰ ਸਨ