ਲੁਧਿਆਣਾ, 7 ਜੂਨ ( ਕਰਨੈਲ ਸਿੰਘ ਐੱਮ ਏ )
ਬੀਤੀ ਸ਼ਾਮ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਦੇ ਨਾਲ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰ ਕੇ ਮੀਰੀ -ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੇ ਕੀਰਤਨੀ ਜੱਥੇ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ।ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉ, ਅਸੀਂ ਸ਼੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਉਨ੍ਹਾਂ ਦੇ ਸਿਧਾਂਤਾਂ ਤੇ ਫ਼ਲਸਫ਼ੇ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ,ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ ,ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ,ਹਰਪ੍ਰੀਤ ਸਿੰਘ ਨੀਟਾ, ਸ.ਪ੍ਰੇਮ ਸਿੰਘ ,ਅਵਤਾਰ ਸਿੰਘ ਮਿੱਡਾ , ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ,ਬਲਜੀਤ ਸਿੰਘ ਬਾਵਾ ,ਅਵਤਾਰ ਸਿੰਘ ਬੀ.ਕੇ, ਵਿਸ਼ੇਸ਼ ਤੋਂਰ ਤੇ ਹਾਜਰ ਸਨ ।