ਮਾਨਸਾ, 8 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 10 ਜੂਨ ਨੂੰ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਸੱਦੀ ਹੈ। ਮੁੱਖ ਮੰਤਰੀ ਨੇ ਇਸ ਦੀ ਜਾਣਕਾਰੀ ਆਪਣੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਅਨੁਸਾਰ ਹੋ ਰਹੀ ਹੈ। ਪਤਾ ਲੱਗਿਆ ਹੈ ਕਿ ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ ਅਤੇ ਇਸ ਵਿਚ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਇਜਲਾਸ ਸੱਣਣ ਦਾ ਐਲਾਨ ਵੀ ਹੋ ਸਕਦਾ ਹੈ।