ਮੁੰਬਈ, 8 ਜੂਨ
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਕਿ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਮੁੱਖ ਨੀਤੀਗਤ ਦਰ ਰੈਪੋ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਤੇ ਇਸ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ’ਤੇ ਲਗਾਤਰ ਤੇ ਨੇੜੇ ਤੋਂ ਨਜ਼ਰ ਰੱਖਣੀ ਲਾਜ਼ਮੀ ਹੈ। ਮਹਿੰਗਾਈ ਦਰ 4 ਫੀਸਦੀ ਦੇ ਟੀਚੇ ਤੋਂ ਉਪਰ ਹੈ ਤੇ ਇਸ ਦੇ ਪੂਰੇ ਸਾਲ ਟੀਚੇ ਤੋਂ ਉਪਰ ਰਹਿਣ ਦਾ ਅਨੁਮਾਨ ਹੈ। ਮੌਜੂਦਾ ਵਿੱਤੀ ਸਾਲ 2023-24 ਵਿੱਚ ਕੁੱਲ ਘਰੇਲੂ ਉਤਪਾਦ(ਜੀਡੀਪੀ) ਵਿਕਾਸ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਹੈ।