ਚੋਹਲਾ ਸਾਹਿਬ/ਤਰਨਤਾਰਨ,7 ਜੂਨ (ਰਾਕੇਸ਼ ਨਈਅਰ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਡਾ.ਕਵਲਜੀਤ ਕੌਰ ਦੀ ਅਗਵਾਈ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਕਾਲਜ਼ ਪ੍ਰਿੰਸੀਪਲ,ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੇ ਕਾਲਜ ਕੰਪਲੈਕਸ ਵਿੱਚ ਬੂਟੇ ਲਗਾ ਕੇ ਵਾਤਾਵਰਣ ਦੀ ਸੰਭਾਲ ਸੰਬੰਧੀ ਵਚਨਬੱਧਤਾ ਪ੍ਰਗਟਾਈ।ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਜਦੋਂ ਕਿ ਵਾਤਾਵਰਣ ਇੱਕ ਸੰਕਟ ਵਿੱਚੋਂ ਲੰਘ ਰਿਹਾ ਹੈ,ਸਾਨੂੰ ਇਸ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਹਰ ਇੱਕ ਨਾਗਰਿਕ ਨੂੰ ਸਾਫ-ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਹੈ।ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਹਰ ਇੱਕ ਵਿਦਿਆਰਥੀ ਅਤੇ ਅਧਿਆਪਕ ਨੂੰ ਆਪਣੇ ਆਲੇ-ਦੁਆਲੇ ਅਤੇ ਘਰਾਂ ਵਿੱਚ ਰੁੱਖ ਜ਼ਰੂਰ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਇਸ ਵਾਤਾਵਰਣ ਦਿਵਸ ਨੂੰ ਸਹੀ ਅਰਥਾਂ ਵਿਚ ਸਾਰਥਿਕ ਕੀਤਾ ਜਾ ਸਕੇ।ਇਸ ਮੌਕੇ ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ