ਮੱਲਾਂ ਵਾਲਾ 8 ਜੂਨ ( ਗੁਰਦੇਵ ਸਿੰਘ ਗਿੱਲ )- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਬਿਜਲੀ ਵਿਭਾਗ ਦੇ ਐੱਸ. ਡੀ. ਓ. ਦਫਤਰਾਂ ਅੱਗੇ ਇਕ ਦਿਨਾਂ ਰੋਸ ਮੁਜ਼ਾਹਰੇ ਦੇ ਸੱਦੇ ਤਹਿਤ, ਅੱਜ ਸਬ ਡਵੀਜ਼ਨ ਮੱਲਾਂ ਵਾਲਾ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਬੀਬੀਆ ਵਲੋਂ ਜੋਨ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ‘ਤੇ ਕਿਸਾਨ ਆਗੂ ਹਰਫੂਲ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ, ਮਜ਼ਦੂਰਾਂ ਨੌਜਵਾਨਾਂ ਅਤੇ ਬੀਬੀਆਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਸਕੱਤਰ ਡਾ਼ ਗੁਰਮੇਲ ਸਿੰਘ ਫੱਤੇ ਵਾਲਾ ਤੇ ਜਿਲ੍ਹਾ ਖਜਾਨਚੀ ਰਣਜੀਤ ਸਿੰਘ ਖੱਚਰ ਵਾਲਾ ਨੇ ਕਿਹਾ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਅਜਾਦ ਵੱਲੋਂ ਤਾਲਮੇਲਵੇ ਰੂਪ ਵਿੱਚ ਪੰਜਾਬ ਪੱਧਰੀ ਧਰਨੇ ਲਾਏ ਗਏ ਹਨ। ਕਿਉਂਕਿ ਕੇਂਦਰ ਸਰਕਾਰ ਰਾਜਾਂ ਦੇ ਸੰਘੀ ਢਾਂਚੇ ਉੱਤੇ ਹਮਲਾ ਕਰ ਰਹੀ ਹੈ ।ਜਿਸ ਤਹਿਤ ਜੋ ਬਿਜਲੀ ਦਾ ਵਿਸ਼ਾ ਰਾਜਾ਼ਂ ਦਾ ਵਿਸ਼ਾ ਸੀ ,ਜਿਸਦਾ ਸਰਕਾਰ ਵੱਲੋ ਕੇਂਦਰੀ ਕਰਨ ਕਰਕੇ ਜਿਥੇ ਬਿਜਲੀ ਪੈਦਾ ਕਰਨ ਦੇ ਅਧਿਕਾਰ ਨਿੱਜੀ ਕੰਪਨੀਆਂ ਨੂੰ ਸੌਂਪੇ ਹਨ ,ਉਥੇ ਬਿਜਲੀ ਵੇਚਣ ਦੇ ਅਧਿਕਾਰ ਕਾਰਪੋਰੇਟ ਘਰਾਣਿਆਂ ਨੂੰ ਬਿਜਲੀ ਵੰਡ ਨੋਟੀਫਿਕੇਸ਼ਨ ਰਾਹੀਂ ਦਿੱਤੇ ਜਾ ਰਹੇ ਹਨ। ਬਿਜਲੀ ਦਾ ਨਿੱਜੀਕਰਨ ਕਰਕੇ ਪੀ੍ਪੇਡ ਮੀਟਰ ਲਾਉਣ ਦੀ ਤਿਆਰੀ ਹੋ ਚੁੱਕੀ ਹੈ ਤੇ ਪੰਜਾਬ ਸਰਕਾਰ ਵੀ ਪ੍ਰੀਪੇਡ ਮੀਟਰ ਲਾਉਣ ਦੀ ਹਮਾਇਤ ਕਰ ਰਹੀ ਹੈ। ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ; | ਇਸ ਦੌਰਾਨ ਕਿਸਾਨਾਂ ਨੇ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਸਰਕਾਰ ਦੇ ਧਿਆਨ ਵਿੱਚ ਲਿਆਉਣ ਵਾਸਤੇ ਐੱਸ.ਡੀ. ਓ. ਸੰਤੋਖ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਮਜਦੂਰਾਂ ਦੇ ਲਟਕਦੇ ਆ ਰਹੇ ਸਥਾਨਕ ਮਸਲਿਆਂ ਪ੍ਤੀ ਜਾਣੂ ਕਰਵਾਇਆ ਗਿਆ