Home » ਖਲਵਾੜਾ ਗੇਟ ਇਲਾਕੇ ‘ਚ ਨਵੀਂ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦਾ ਕੰਮ

ਖਲਵਾੜਾ ਗੇਟ ਇਲਾਕੇ ‘ਚ ਨਵੀਂ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦਾ ਕੰਮ

by Rakha Prabh
34 views

ਫਗਵਾੜਾ 8 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸ਼ਹਿਰ ਦੇ ਖਲਵਾੜਾ ਗੇਟ ਇਲਾਕੇ ‘ਚ ਸਥਿਤ ਤਰਖਾਣਾ ਵਾਲੀ ਗਲੀ ਵਿਖੇ 4.24 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਜਲ ਸਪਲਾਈ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੀ ਵਾਟਰ ਸਪਲਾਈ ਦੀ ਪਾਈਪ ਲਾਈਨ ਬਹੁਤ ਪੁਰਾਣੀ ਹੈ, ਜਿਸ ਵਿਚ ਅਕਸਰ ਲੀਕੇਜ ਦੀ ਸਮੱਸਿਆ ਰਹਿੰਦੀ ਸੀ ਅਤੇ ਘਰਾਂ ਵਿਚ ਪਾਣੀ ਦਾ ਪੂਰਾ ਪ੍ਰੈਸ਼ਰ ਨਾ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਸੀ ਅਤੇ ਲੀਕੇਜ ਕਾਰਨ ਰਸਤੇ ਵਿਚ ਪਾਣੀ ਇਕੱਠਾ ਹੋ ਜਾਂਦਾ ਸੀ ਜੋ ਕਿ ਬਿਮਾਰੀਆਂ ਦਾ ਕਾਰਨ ਬਣਦਾ ਸੀ। ਮੁਹੱਲਾ ਵਾਸੀਆਂ ਦੀ ਇਸ ਸਮੱਸਿਆ ਦਾ ਨੋਟਿਸ ਲੈਂਦਿਆਂ ਨਗਰ ਨਿਗਮ ਫਗਵਾੜਾ ਵੱਲੋਂ ਭਗਵੰਤ ਮਾਨ ਸਰਕਾਰ ਦੇ ਸਹਿਯੋਗ ਨਾਲ ਪਾਈਪ ਲਾਈਨ ਨੂੰ ਦੁਬਾਰਾ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਕੰਮ ਨੂੰ ਨੇਪਰੇ ਚਾੜਿਆ ਜਾਵੇਗਾ ਅਤੇ ਲੋਕਾਂ ਦੀ ਚਿਰੋਕਣੀ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਤੇ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਸ਼ਹਿਰ ਦੇ ਹਰ ਵਾਰਡ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨਾ ਕਾਰਪੋਰੇਸ਼ਨ ਦੀ ਪ੍ਰਾਥਮਿਕਤਾ ਹੈ। ਮੁਹੱਲਾ ਵਾਸੀਆਂ ਨੇ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਬਹੁਤ ਖੁਸ਼ ਹਨ। ਇਸ ਮੌਕੇ ’ਆਪ’ ਆਗੂ ਹਰਮੇਸ਼ ਪਾਠਕ, ਨਰੇਸ਼ ਸ਼ਰਮਾ, ਵਿਸ਼ਾਲ ਵਾਲੀਆ, ਪਰਮਜੀਤ ਧਰਮਕੋਟ, ਰਾਜੇਸ਼ ਪੱਬੀ ਅਤੇ ਹੋਰ ਪਤਵੰਤੇ ਹਾਜ਼ਰ ਸਨ

You Might Be Interested In

Related Articles

Leave a Comment