ਅੰਮ੍ਰਿਤਸਰ ( ਕੁਸ਼ਾਲ ਸ਼ਰਮਾਂ ) ਪੱਤਰਕਾਰ ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਅਤੇ ਪੱਤਰਕਾਰ ਭਾਈਚਾਰੇ ਨੂੰ ਲੋੜ ਪੈਣ ਤੇ ਪਿਛਲੇ ਲੰਮੇਂ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਅਤੇ ਪੱਤਰਕਾਰ ਭਾਈਚਾਰੇ ਦੀ ਸੇਵਾ ਵਿੱਚ ਹਰ ਸਮੇਂ ਤਿਆਰ ਰਹਿਣ ਵਾਲੀ ਪੱਤਰਕਾਰ ਭਾਈਚਾਰੇ ਦੀ ਇੱਕੋ-ਇੱਕ ਆਪਣੀ ਐਸੋਸੀਏਸ਼ਨ *”ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸ਼ੀਏਸ਼ਨ”* ਦੇ ਪ੍ਰਧਾਨ ਰਣਜੀਤ ਸਿੰਘ ਮਸੌਣ ਦਾ ਪੱਤਰਕਾਰ ਭਾਈਚਾਰੇ ਲਈ ਕੀਤੀਆਂ ਸੇਵਾਵਾਂ ਨੂੰ ਵੇਖਦਿਆਂ ਹੋਇਆ ਭਾਜਪਾ ਮਹਿਲਾਂ ਮੋਰਚਾ ਅੰਮ੍ਰਿਤਸਰ ਦੇ ਪ੍ਰਧਾਨ ਮੈਂਡਮ ਸ਼ਰੂਤੀ ਵਿਜ ਵੱਲੋਂ ਸਿਰੋਪਾਉ ਭੇਂਟ ਕਰਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਉਹਨਾਂ ਨਾਲ ਮੌਜ਼ੂਦ ਐਸੋਸੀਏਸ਼ਨ ਦੇ ਜ਼ਿਲ੍ਹਾਂ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਰਾਘਵ ਅਰੋੜਾ ਅਤੇ ਵਿਜੈ ਕੁਮਾਰ ਸ਼ਰਮਾ ਨੂੰ ਵੀ ਭਾਜਪਾ ਮਹਿਲਾਂ ਮੋਰਚਾ ਦੇ ਪ੍ਰਧਾਨ ਮੈਂਡਮ ਸ਼ਰੂਤੀ ਵਿਜ ਵੱਲੋਂ ਸਿਰੋਪਾਉ ਭੇਂਟ ਕਰਕੇ ਸਨਮਾਨ ਦਿੱਤਾ ਗਿਆ।
ਇਸ ਮੁਲਾਕਾਤ ਦੌਰਾਨ ਪ੍ਰਧਾਨ ਮੈਂਡਮ ਸ਼ਰੂਤੀ ਵਿਜ ਨਾਲ ਨਗਰ ਨਿਗਮ ਅੰਮ੍ਰਿਤਸਰ ਦੀਆਂ ਆ ਰਹੀਆਂ ਚੋਣਾਂ ਸਬੰਧੀ, ਰਾਜਨੀਤਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਉੱਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਪ੍ਰਧਾਨ ਰਣਜੀਤ ਸਿੰਘ ਮਸੌਣ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸਮਾਜਿਕ ਗਤੀਵਿਧੀਆਂ ਵਿੱਚ ਸੇਵਾ ਕਰਨ ਲਈ ਦਿਨ-ਰਾਤ ਉਹਨਾਂ ਨਾਲ ਹਾਜ਼ਰ ਹਨ। ਜਿੱਥੇ ਵੀ ਉਹਨਾਂ ਦੀਆਂ ਲੋੜ ਹੋਵੇਗੀ, ਉਹਨਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ