ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਦੀ ਕੜੀ ਤਹਿਤ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸੀਐਮ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਵੀ ਜਲਦੀ ਦੇਣ ਲਈ ਕਿਹਾ।
ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ…ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ…ਬਾਕੀ ਵੇਰਵੇ ਜਲਦੀ..ਦੱਸ ਦਈਏ ਕਿ ਇਸ ਤੋਂ ਪਹਿਲਾਂ ‘ਸਰਕਾਰ ਤੁਹਾਡੇ ਦੁਆਰ’ ਦੀ ਕੜੀ ਤਹਿਤ ਲੁਧਿਆਣਾ ਵਿਖੇ ਕੈਬਨਿਟ ਮੀਟਿੰਗ ਹੋਈ ਸੀ। ਇਸ ਮਗਰੋਂ ਸਰਕਟ ਹਾਊਸ ਜਲੰਧਰ ਵਿਖੇ ਕੈਬਨਿਟ ਮੀਟਿੰਗ ਹੋਈ ਸੀ। ਇਨ੍ਹਾਂ ਮੀਟਿੰਗਾਂ ਦੀ ਜਾਣਕਾਰੀ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੀ ਟਵੀਟ ਕਰਕੇ ਦਿੱਤੀ ਸੀ। ਇਨ੍ਹਾਂ ਮੀਟਿੰਗਾਂ ਵਿੱਚ ਜਿੱਥੇ ਅਹਿਮ ਫੈਸਲੇ ਲਏ ਗਏ ਸੀ, ਉੱਥੇ ਹੀ ਜ਼ਿਲ੍ਹਿਆਂ ਦੇ ਸਮੁੱਚੇ ਵਿਕਾਸ ਕਾਰਜਾਂ ਤੇ ਫੰਡਾਂ ਬਾਰੇ ਵੀ ਐਲਾਨ ਕੀਤੇ ਗਏ ਸੀ