ਨਵੀਂ ਦਿੱਲੀ, 9 ਜੂਨ
ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ’ਤੇ ‘ਝੂਠੇ ਦੋਸ਼’ ਲਗਾਉਣ ਲਈ ਪਹਿਲਵਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਅਦਾਲਤ ਵਿੱਚ ਕਾਰਵਾਈ ਰਿਪੋਰਟ ਦਾਇਰ ਕੀਤੀ। ਦਿੱਲੀ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਈ ਵੀਡੀਓ ਵਿੱਚ ਪਹਿਲਵਾਨ ਨਾਅਰੇ ਲਗਾਉਂਦੇ ਨਜ਼ਰ ਨਹੀਂ ਆ ਰਹੇ ਤੇ ਨਾ ਹੀ ਨਫ਼ਰਤ ਭਰੇ ਭਾਸ਼ਨ ਦਾ ਕੋਈ ਮਾਮਲਾ ਸਾਹਮਣੇ ਆਇਆ ਹੈ।