Home » ਕੈਬਨਿਟ ਮੰਤਰੀ ਈ:ਟੀ:ਓ ਨੇ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਕੀਤੀ ਚੈਕਿੰਗ

ਕੈਬਨਿਟ ਮੰਤਰੀ ਈ:ਟੀ:ਓ ਨੇ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਕੀਤੀ ਚੈਕਿੰਗ

ਹਲਫੀਆਂ ਬਿਆਨ ਜਾਰੀ ਕਰਨ ਵਾਲੇ ਕਾਊਂਟਰਾਂ ਦੀ ਵਧਾਈ ਜਾਵੇਗੀ ਗਿਣਤੀ

by Rakha Prabh
78 views

ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਲੜਕੀ ਦੀ ਕੀਤੀ ਮਾਲੀ ਸਹਾਇਤਾ

ਅੰਮ੍ਰਿਤਸਰ, 9 ਜੂਨ ( ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ)
ਅੱਜ ਹਰਭਜਨ ਸਿੰਘ ਈ.ਟੀ.ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜ਼ਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।
  ਮੰਤਰੀ ਈ.ਟੀ.ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆਂ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਹਲਫ਼ੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰ ਦੀ ਗਿਣਤੀ ਇੱਕ ਹੀ ਹੈ। ਜਿਸ ਕਰਕੇ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਲੋਕਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਤਰੀ ਈ.ਟੀ.ਓ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਹਲਫ਼ੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰਾਂ ਦੀ ਗਿਣਤੀ ਤੁਰੰਤ ਵਧਾਈ ਜਾਵੇ। ਮੰਤਰੀ ਈ.ਟੀ.ਓ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਤੜਕਸਾਰ ਹੀ ਆਪਣਾ ਸਮਾਂ ਕੱਢ ਕੇ ਕੰਮ ਕਰਵਾਉਣ ਆਉਂਦੇ ਹਨ ਅਤੇ ਉਨ੍ਹਾਂ ਦਾ ਕੰਮ ਸਮੇਂ ਸਿਰ ਹੋਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਹੋਰ ਕੰਮ ਵੀ ਕਰ ਸਕਣ।
ਚੈਕਿੰਗ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਸੇਵਾ ਕੇਂਦਰ ਦੀ ਚੈਕਿੰਗ ਦੌਰਾਨ ਗੁਰਬਖਸ਼ ਕੌਰ ਨਾਂਮ ਦੀ ਲੜਕੀ ਜੋ ਕਿ +2 ਵਿੱਚ ਮਾਲ ਰੋਡ ਸਕੂਲ ਵਿਖੇ ਪੜ੍ਹਦੀ ਹੈ, ਉਸ ਨਾਲ ਮੁਲਾਕਾਤ ਹੋਈ ਅਤੇ ਉਸ ਲੜਕੀ ਨੇ ਦੱਸਿਆ ਕਿ ਉਹ ਸੇਵਾ ਕੇਂਦਰ ਵਿਖੇ ਆਪਣੀ ਮਾਤਾ ਦੀ ਪੈਨਸ਼ਨ ਅਤੇ ਰੋਜ਼ਗਾਰ ਸਬੰਧੀ ਆਈ ਹੋਈ ਹੈ। ਉਸ ਲੜਕੀ ਨੇ ਦੱਸਿਆਂ ਕਿ ਉਸ ਦੇ ਪਿਤਾ ਵੀ ਸਵਰਗਵਾਸ ਹੋ ਗਏ ਹਨ। ਉਸ ਲੜਕੀ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਸ ਦੇ +1 ਸਕਾਲਰਸ਼ਿਪ ਦੀ ਰਾਸ਼ੀ ਵੀ ਅਜੇ ਤੱਕ ਪ੍ਰਾਪਤ ਨਹੀਂ ਹੋਈ। ਕੈਬਨਿਟ ਮੰਤਰੀ ਈ:ਟੀ:ਓ ਨੇ ਉਸੇ ਹੀ ਸਮੇਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਸੱਦਿਆ ਅਤੇ ਕਿਹਾ ਕਿ ਇਸ ਦੀ ਮਾਤਾ ਦੀ ਪੈਨਸ਼ਨ ਤੁਰੰਤ ਲਗਾਈ ਜਾਵੇ ਅਤੇ ਇਸ ਸਕਾਲਰਸ਼ਿਪ ਅਜੇ ਕਿਉਂ ਨਹੀਂ ਆਈ ਸਬੰਧੀ ਪਤਾ ਕਰਕੇ ਸਕਾਲਰਸ਼ਿਪ ਜਾਰੀ ਕਰਵਾਈ ਜਾਵੇ।
  ਕੈਬਨਿਟ ਮੰਤਰੀ ਈ:ਟੀ:ਓ ਨੇ ਮੌਕੇ ਤੇ ਹੀ ਉਸ ਲੜਕੀ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 10000 ਰੁਪਏ ਦੀ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਲੜਕੀ ਨੇ ਦੱਸਿਆ ਹੈ ਕਿ ਉਹ ਕਾਨੂੰਨ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ ਅਤੇ ਇਸ ਲੜਕੀ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ ਤਾਂ ਜੋ ਇਹ ਆਪਣੇ ਸੁਪਨੇ ਸਾਕਾਰ ਕਰ ਸਕੇ।
  ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਰੁਜਗਾਰ ਵਿਕਰਮਜੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸੁਸ਼ੀਲ ਤੁਲੀ ਤੋਂ ਇਲਾਵਾਂ ਹੋਰ ਅਧਿਕਾਰੀ ਵੀ ਹਾਜ਼ਰ ਸਨ।
—–
 ਕੈਪਸ਼ਨ
ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਅਚਨਚੇਤ ਚੈਕਿੰਗ ਕਰਦੇ ਹੋਏ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ।
ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਆਪਣੇ ਅਖਤਿਆਰੀ ਫੰਡ ਵਿੱਚ +2 ਦੀ ਵਿਦਿਆਰਥਣ ਗੁਰਬਖਸ਼ ਕੌਰ ਨੂੰ ਸਹਾਇਤਾ ਰਾਸ਼ੀ ਭੇਂਟ ਕਰਦੇ ਹੋਏ।

Related Articles

Leave a Comment