ਮਾਨਸਾ, 10 ਜੂਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਬੱਚਤ ਭਵਨ ਕੋਲ ਅਚਨਚੇਤ ਪੁੱਜ ਗਏ ਤਾਂ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਭਾਜੜਾਂ ਪੈ ਗਈਆਂ। ਐੱਸਐੱਸਪੀ ਮਾਨਸਾ ਡਾ. ਨਾਨਕ ਸਿੰਘ ਉਨ੍ਹਾਂ ਨੂੰ ਉੱਥੋਂ ਮੋੜ ਲਿਆਏ ਤੇ ਆਪਣੇ ਦਫ਼ਤਰ ’ਚ ਉਨ੍ਹਾਂ ਨਾਲ ਗੱਲਬਾਤ ਕੀਤੀ।