Home » ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ: 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ 7902 ਅਧਿਆਪਕ ਹੋਣਗੇ ਪੱਕੇ ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਨੂੰ

ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ: 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ 7902 ਅਧਿਆਪਕ ਹੋਣਗੇ ਪੱਕੇ ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਨੂੰ

by Rakha Prabh
35 views

ਮਾਨਸਾ, 10 ਜੂਨ

ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਮੀਟਿੰਗ ਦੌਰਾਨ ਕੀਤੇ ਫੈਸਲਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 7,902 ਅਧਿਆਪਕਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਸੂਬੇ ਵਿੱਚ 1,880 ਡਾਕਟਰਾਂ ਅਤੇ ਨਰਸਾਂ ਦੀ ਭਰਤੀ ਕਰੇਗੀ। ਸਰਕਾਰ ਲਾਵਾਰਸ ਪਸ਼ੂਆਂ ਬਾਰੇ ਨੀਤੀ ਬਣਾਉਣ ‘ਤੇ ਵੀ ਵਿਚਾਰ ਕਰ ਰਹੀ ਹੈ ਅਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਮੌਤਾਂ ਲਈ ਮੁਆਵਜ਼ੇ ਵਜੋਂ 5 ਲੱਖ ਰੁਪਏ ਦਿੱਤੇ ਜਾਣਗੇ। ਸ੍ਰੀ ਮਾਨ ਨੇ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਵੀ ਐਲਾਨ ਕੀਤਾ। ਇਸ ਸ਼ੈਸਨ ਦੌਰਾਨ ਕੇਂਦਰ ਸਰਕਾਰ ਵਿਰੁੱਧ ਪੰਜਾਬ ਸਰਕਾਰ ਮਤਾ ਲੈ ਕੇ ਆਵੇਗੀ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ।

Related Articles

Leave a Comment