ਨਵੀਂ ਦਿੱਲੀ, 10 ਜੂਨ
ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਕਿਹਾ ਕਿ ਜੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ ਤਾਂ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਬਾਰੇ ਵਿਚਾਰ ਕਰਨ ਦੀ ਸਥਿਤੀ ਵਿੱਚ ਹੋਣਗੀਆਂ। ਕੇਂਦਰੀ ਮੰਤਰੀ ਨੇ ਕਿਹਾ ਕਿ ਤੇਲ ਕੰਪਨੀਆਂ ਦੇ ਆਉਣ ਵਾਲੇ ਤਿਮਾਹੀ ਨਤੀਜੇ ਚੰਗੇ ਆਉਣਗੇ। ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਪੈਟਰੋਲ ਦੀਆਂ ਕੀਮਤਾਂ ‘ਤੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਪੁਰੀ ਨੇ ਹਾਲਾਂਕਿ ਕਿਹਾ ਕਿ ਉਹ ਇਸ ਮੁੱਦੇ ‘ਤੇ ਕੋਈ ਐਲਾਨ ਕਰਨ ਦੀ ਸਥਿਤੀ ‘ਚ ਨਹੀਂ ਹਨ।