Home » ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੇ ਸਹਿਯੋਗ ਸੱਦਕਾ ਨਸ਼ੇ ਦੀ ਦਲਦਲ ਵਿੱਚ ਫ਼ਸੇ 38 ਵਿਅਕਤੀਆਂ ਨੂੰ ਪਰਿਵਾਰ ਦੀ ਮੱਦਦ ਨਾਲ ਨਸ਼ਾ ਛੁਡਾਓ ਕੇਂਦਰ ਕਰਵਾਇਆ ਦਾਖ਼ਲ

ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੇ ਸਹਿਯੋਗ ਸੱਦਕਾ ਨਸ਼ੇ ਦੀ ਦਲਦਲ ਵਿੱਚ ਫ਼ਸੇ 38 ਵਿਅਕਤੀਆਂ ਨੂੰ ਪਰਿਵਾਰ ਦੀ ਮੱਦਦ ਨਾਲ ਨਸ਼ਾ ਛੁਡਾਓ ਕੇਂਦਰ ਕਰਵਾਇਆ ਦਾਖ਼ਲ

by Rakha Prabh
16 views
ਅੰਮ੍ਰਿਤਸਰ  10 ਜੂਨ,,( ਰਣਜੀਤ ਸਿੰਘ ਮਸੌਣ ਸੁਖਦੇਵ ਮੋਨੂੰ)
ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ ਵੱਲੋਂ ਨਸ਼ਾਂ ਤੱਸਕਰਾਂ ਨੂੰ ਨੱਥ ਪਾਉਂਣ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ। ਜਿਸਦੇ ਤਹਿਤ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਟੀਮ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲਿਆ ਖਿਲਾਫ਼ ਮੁਕੱਦਮੇਂ ਦਰਜ਼ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬ੍ਰਾਮਦ ਕੀਤੇ ਜਾ ਰਹੇ ਹਨ। ਇਸਦੇ ਨਾਲ-ਨਾਲ ਅਜਿਹੇ ਵਿਅਕਤੀ ਜੋ ਨਸ਼ੇ ਦੀ ਦਲਦਲ ਵਿੱਚ ਫੱਸ ਚੁੱਕੇ ਹਨ ਤੇ ਚਾਹੁੰਦੇ ਹੋਏ ਵੀ ਇਸ ਦਲਦਲ ਵਿੱਚੋਂ ਬਾਹਰ ਨਹੀ ਨਿਕਲ ਪਾ ਰਹੇ ਹਨ, ਉਹਨਾਂ ਨੂੰ ਨਸ਼ੇ ਦਾ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਪ੍ਰੇਰਿਤ ਕਰਕੇ ਪਰਿਵਾਰਾਂ ਦੀ ਮੱਦਦ ਨਸ਼ਾਂ ਛੁਡਾਓ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ।
ਜਿਸਤੇ ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਦੇ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਸਮੇਤ ਟੀਮ ਵੱਲੋਂ ਥਾਣੇ ਦੇ ਵੱਖ-ਵੱਖ ਇਲਾਕਿਆ ਵਿੱਚ ਪਹੁੰਚ ਕੇ ਉੱਥੋਂ ਦੇ ਵਸਨੀਕਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾ ਕਰਕੇ ਨਸ਼ੇ ਦਾ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਤੇ ਨਸ਼ਾਂ ਤੱਸਕਰਾਂ ਦੀ ਸੂਚਨਾਂ ਪੁਲਿਸ ਨੂੰ ਦੇਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸਦੇ ਸਿੱਟੇ ਵੱਜੋਂ ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵੱਲੋਂ ਸ਼ਹੀਦ ਉੱਧਮ ਸਿੰਘ ਨਗਰ, ਅੰਮ੍ਰਿਤਸਰ ਇਲਾਕੇ ਵਿੱਚ ਪਹੁੰਚ ਕੇ, ਇਲਾਕੇ ਦੇ ਵਸਨੀਕਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ, ਇਹ ਵਰਨਣਯੋਗ ਹੈ ਕਿ ਇਸ ਮੀਟਿੰਗ ਵਿੱਚ ਨੌਜ਼ਵਾਨਾਂ ਨੇ ਬੜੀ ਉਤਸ਼ਾਹ ਨਾਲ ਭਾਗ ਲਿਆ। ਜਿਸਤੇ ਸਿੱਟੇ ਵੱਜੋਂ ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ ਅਤੇ ਸ੍ਰ: ਰਵਿੰਦਰ ਸਿੰਘ ਉਰਫ਼ ਸੋਨੂੰ ਗੁਰੂ ਕੇ ਮਹਿਲ ਤੇ ਜਸਵਿੰਦਰ ਸਿੰਘ ਉਰਫ਼ ਬੱਬੂ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਹੁਣ ਤੱਕ 38 ਵਿਅਕਤੀ ਜੋ ਨਸ਼ਾ ਕਰਨ ਦੇ ਆਦਿ ਸਨ, ਉਹਨਾਂ ਨੂੰ ਉਹਨਾਂ ਦੇ ਪਰਿਵਾਰਾਂ ਦੀ ਸਹਿਮਤੀ ਨਾਲ ਨਸ਼ਾ ਛੁਡਾਓ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਚੁੱਕਾ ਹੈ। ਜਿਸਦਾ ਮੋਹਤਬਰ ਵਿਅਕਤੀਆਂ ਅਤੇ ਇਲਾਕਾ ਨਿਵਾਸੀਆਂ ਨੇ ਧੰਨਵਾਦ ਕੀਤਾ ਅਤੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਸੱਦਕਾ ਇਲਾਕੇ ਵਿੱਚ ਨਸ਼ਾਂ ਬਿਲਕੁਲ ਬੰਦ ਹੋ ਗਿਆ ਹੈ।
ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੇ ਕਿਹਾ ਕਿ ਨਸ਼ਾਂ ਇੱਕ ਲਾਹਨਤ ਹੈ, ਇਸਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਵੱਲੋਂ ਛੇੜੀ ਗਈ ਜੰਗ ਵਿੱਚ ਪੁਲਿਸ ਦਾ ਸਾਥ ਦੇਵੋਂ, ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾਂ ਤੁਰੰਤ ਪੁਲਿਸ ਨੂੰ ਦੇਵੋਂ, ਸੂਚਨਾਂ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾ ਗੁਪਤ ਰੱਖਿਆ ਜਾਵੇਗਾ। ਇਸ ਤਰ੍ਹਾਂ ਪੁਲਿਸ-ਪਬਲਿਕ ਮੀਟਿੰਗਾਂ ਭਵਿੱਖ ਵਿੱਚ ਲਗਾਤਾਰ ਕੀਤੀਆਂ ਜਾਣਗੀਆਂ।

Related Articles

Leave a Comment