ਮੋਹਾਲੀ, 10 ਜੂਨ
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਵੱਲੋਂ ਚੇਅਰਪਰਸਨ ਇਸਤਰੀ ਵਿੰਗ ਸਰੋਜ਼ ਬਾਲਾ ਦੀ ਪ੍ਰਧਾਨਗੀ ਹੇਠ ਪਿੰਡ ਮਜਾਤ ਬਲਾਕ ਖਰੜ ਜ਼ਿਲ੍ਹਾ ਮੋਹਾਲੀ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ । ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਦਵਿੰਦਰ ਬਰਟੀਆ ਕੌਮੀ ਚੇਅਰਮੈਨ ਯੂਥ ਵਿੰਗ , ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਪੰਜਾਬ, ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਹਰਚਰਨ ਕੌਰ ਪ੍ਰਧਾਨ ਇਸਤਰੀ ਵਿੰਗ ਜਿਲ੍ਹਾ ਰੋਪੜ ਅਤੇ ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਨਰਿੰਦਰ ਕੌਰ ਚੇਅਰਪਰਸਨ ਇਸਤਰੀ ਵਿੰਗ ਬਲਾਕ ਖਰੜ ਅਤੇ ਜਗਜੀਤ ਸਿੰਘ ਨੂੰ ਉਪ ਪ੍ਰਧਾਨ ਯੂਥ ਵਿੰਗ ਬਲਾਕ ਖਰੜ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ। ਲੋਕ ਪੁਲਿਸ ਪ੍ਰਸ਼ਾਸਨ ਤੋਂ ਡਰਦੇ ਹੋਏ ਪਿੰਡ ਦੀ ਸਹੀ ਰਿਪੋਰਟ ਨਸ਼ਰ ਨਹੀਂ ਕਰਨਾ ਚਾਹੁੰਦੇ ਉਨ੍ਹਾਂ ਨੇ ਸਮਾਜ ਨੂੰ ਬੇਨਤੀ ਕੀਤੀ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣਾ ਹੀ ਪਵੇਗਾ । ਨਵ ਨਿਯੁਕਤ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਇਹ ਜ਼ੁਮੇਵਾਰੀ ਦਿਤੀ ਗਈ ਅਸੀਂ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਕੁਲਵੀਰ ਕੌਰ, ਮਨਜੀਤ ਕੌਰ ਰੰਗੀਆਂ, ਜਸਵਿੰਦਰ ਸਿੰਘ,ਅਮਰਵੀਰ ਵਰਮਾ,ਗੌਰਵ ਕੌਸ਼ਿਲ, ਸਰਬਜੀਤ ਕੌਰ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੰਜਨਾ ਕੁਮਾਰੀ,ਰਣ ਸਿੰਘ ਪ੍ਰਧਾਨ,ਸੁਧੀਰਾ, ਬਲਜੀਤ ਕੌਰ, ਧਰਮਪਾਲ ਸਿੰਘ, ਬੀਰਦਵਿੰਦਰ ਸਿੰਘ, ਦਿਲਬਾਗ ਸਿੰਘ, ਜਸਵਿੰਦਰ ਕੌਰ, ਗੁਰਸੇਵਕ ਸਿੰਘ ਜਗਤਾਰ ਸਿੰਘ ਚੇਅਰਮੈਨ ਅਤੇ ਜਸਵੀਰ ਸਿੰਘ ਆਦਿ ਨੇ ਵੀ ਸੈਮੀਨਾਰ ਮ ਹੈ ਨੂੰ ਸੰਬੋਧਨ ਕੀੱਤਾ।